ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਗੋਲੀ ਲੱਗਣ ਕਾਰਨ ਇੱਕ ਸੇਵਾ-ਮੁਕਤ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਸਮਾਚਾਰ ਅਨੁਸਾਰ ਜੰਡਿਆਲਾ ਗੁਰੂ ਸ਼ਹਿਰ (Jandiala Guru City) ਦੀ ਜੋਤੀਸਰ ਕਲੋਨੀ ਵਿੱਚ ਇਹ ਘਟਨਾ ਵਾਪਰੀ ਜਿੱਥੇ ਸੇਵਾਮੁਕਤ ਕੁਲਦੀਪ ਸਿੰਘ (Kuldeep Singh) ਪੁੱਤਰ ਸ਼ਮਸ਼ੇਰ ਸਿੰਘ ਦੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜੰਡਿਆਲਾ ਗੁਰੂ ਪੁਲਿਸ ਚੌਕੀ ਦੇ ਇੰਚਾਰਜ ਰਾਜਬੀਰ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਤੋਂ ਸੇਵਾਮੁਕਤ ਕੁਲਦੀਪ ਸਿੰਘ ਦੀ 32 ਬੋਰ ਦੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

ਉਸ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਉਹ ਆਪਣੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply