ਮਾਲੇਰਕੋਟਲਾ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. (Mr. Sibin C.) ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ‘ਚੋਣ ਦਾ ਪਰਵ ਦੇਸ਼ ਦਾ ਗਰਵ’ ਵਿਸ਼ੇ ਤਹਿਤ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੋਣ ਤਹਿਸ਼ੀਲਦਾਰ ਸ੍ਰੀ ਬ੍ਰਿਜ ਮੋਹਨ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਸਹਾਇਕ ਸਵੀਪ ਅਫ਼ਸਰ ਮੁਹੰਮਦ ਬਸ਼ੀਰ ,ਸਹਾਇਕ ਸਵੀਪ ਅਫ਼ਸਰ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਸ੍ਰੀ ਕੁਲਵੀਰ ਸਿੰਘ ਤੋਂ ਇਲਾਵਾ ਹੋਰ ਸਬੰਧਤ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪਲਵੀ ਦੀ ਅਗਵਾਈ ਵਿੱਚ ਪਹਿਲਾ ਹੀ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਤਿਆਰੀਆਂ ਆਰੰਭੀਆਂ ਗਈਆਂ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਵੋਟਾਂ ਦੀ ਦਰ ਨੂੰ ਵਧਾਉਣ ਵਾਸਤੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਗਈਆਂ ਵੱਖ ਵੱਖ ਮੋਬਾਇਲ ਐਪ ਬਾਰੇ ਸਵੀਪ ਗਤੀਵਿਧੀਆਂ ਉਲੀਕ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾਂ ਤਾਂ ਜੋ ਇਨ੍ਹਾਂ ਮੋਬਾਇਲ ਐਪ ਰਾਹੀਂ ਪੋਲਿੰਗ ਪ੍ਰਕਿਰਿਆ ਸੁਖਾਲੀ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਜਿਲ੍ਹੇ ਵਿੱਚ ਵੋਟਾਂ ਪਾਉਣ ਦੀ ਦਰ ਨੂੰ ਵਧਾ ਕੇ 75 ਫੀਸਦੀ ਤੋਂ ਵੱਧ ਕੀਤਾ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਪਿੰਕ ਐਬੰਸਡਰ ਵੀ ਬਣਾਏ ਜਾਣਗੇ ਤਾਂ ਜੋ ਔਰਤਾਂ ਦੀ100 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਇਆਂ ਜਾ ਸਕੇ।ਚੋਣਾਂ ਦੌਰਾਨ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 100 ਫੀਸਦੀ ਵੋਟਾਂ ਪਾਉਣ ਵਾਸਤੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੈਲਟ ਪੇਪਰਾਂ ਰਾਹੀਂ ਆਪਣੀਆਂ ਵੋਟਾਂ ਪਾਉਣ ਲਈ ਵੀ ਸਵੀਪ ਗਤੀਵਿਧੀ ਰਾਹੀ ਪ੍ਰੇਰਿਤ ਕੀਤੇ ਜਾਵੇਗਾ ।
ਜ਼ਿਲ੍ਹਾ ਪ੍ਰਸਾਸਨ ਵਲੋਂ ਬਜੁਰਗਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਦੁਆਰਾ ਪ੍ਰਬੰਧ ਕੀਤੇ ਜਾਣਗੇ ਅਤੇ ਪੋਲਿੰਗ ਬੂਥਾਂ ਤੇ ਰੈਂਪ, ਵੀਹਲ ਚੇਅਰ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਵਿੱਚ ਵੱਖ ਵੱਖ ਸ਼ੋਸਲ ਮੀਡੀਆ ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਨੂਰ ਜੋਰਾ ਗਰੁੱਪ ਵੱਲੋਂ ਬੋਲੀਆਂ ਤੇ ਹੋਰ ਪੰਜਾਬੀ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਹੋਰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਦਸਤਾਵੇਜ ਹੋਰ ਵੀ ਦੱਸੇ ਗਏ ਹਨ। ਜਿਨ੍ਹਾਂ ਦੀ ਸਹਾਇਤਾ ਨਾਲ ਵੋਟਰ ਆਪਣੀ ਵੋਟ ਪਾ ਸਕਦੇ ਹਨ। ਜਿਨ੍ਹਾਂ ਵਿੱਚ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਆਦਿ ਵਰਗੇ ਦਸਤਾਵੇਜ ਸ਼ਾਮਲ ਹਨ। ਜਿਨ੍ਹਾਂ ਦਾ ਵਧ ਤੋਂ ਵੱਧ ਪ੍ਰਚਾਰ ਕੀਤਾ ਜਾਵੇਗਾ ।