ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦੌਰੇ ‘ਤੇ ਹਨ। ਪਟਿਆਲਾ ‘ਚ ਅੱਜ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਮਾਨ ਸਰਪੰਚਾਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਵਲੋਂ ਸੂਬੇ “ਚ ਚੱਲ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਈ ਸਹਿਯੋਗ ਮੰਗਿਆ ਜਾਵੇਗਾ।
ਇਸ ਤੋਂ ਇਲਾਵਾ ਸਰਪੰਚਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਵੀ ਜਾਣੂੰ ਕਰਵਾਇਆ ਜਾਵੇਗਾ। ਮੁੱਖ ਮੰਤਰੀ ਮਾਨ ਈ.ਜ਼ੀ ਰਜਿਸਟਰੀ ਅਤੇ ਲੈਂਡ ਪੂਲਿੰਗ ਨੀਤੀ ਦੇ ਫ਼ਾਇਦਿਆਂ ਬਾਰੇ ਵੀ ਕਿਸਾਨਾਂ ਨੂੰ ਦੱਸਣਗੇ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹਾਲ ਹੀ ਵਿੱਚ ਪਟਿਆਲਾ ਦੌਰੇ ‘ਤੇ ਸਨ । ਇਸ ਦੌਰੇ ਦੌਰਾਨ ਉਨ੍ਹਾਂ ਨੇ ਨਾਭਾ ਵਿੱਚ ਬਣੇ ਮਹਾਰਾਜਾ ਅਗਰਸੇਨ ਸਮਾਰਕ ਦਾ ਉਦਘਾਟਨ ਕੀਤਾ ਸੀ।
The post ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ਸਰਪੰਚਾਂ ਨਾਲ ਕਰਨਗੇ ਗੱਲਬਾਤ appeared first on TimeTv.
Leave a Reply