ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਸੀ.ਐਮ. ਮਾਨ ਨੇ ਅੱਜ ਅਚਨਚੇਤ ਰਾਜਪੁਰਾ ਤਹਿਸੀਲ ਦਫ਼ਤਰ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੀ.ਐਮ ਮਾਨ ਨੇ ਕੰਮਕਾਜ ਦਾ ਨਿਰੀਖਣ ਕੀਤਾ ਅਤੇ ਲੋਕਾਂ ਅਤੇ ਅਧਿਕਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੀਆਂ ਸੀਟਾਂ ‘ਤੇ ਸਨ ਅਤੇ ਉਹ ਇਹ ਸਭ ਦੇਖ ਕੇ ਬਹੁਤ ਖੁਸ਼ ਹੋਏ। ਇਸ ਮੌਕੇ ਸੀ.ਐਮ. ਮਾਨ ਨੇ ਦੱਸਿਆ ਕਿ ਉਹ ਪਟਿਆਲਾ ਜਾ ਰਹੇ ਸਨ ਅਤੇ ਰਸਤੇ ਵਿੱਚ ਰਾਜਪੁਰਾ ਤਹਿਸੀਲ ਵਿੱਚ ਰੁਕ ਗਏ। ਅੱਜ ਦੇ ਆਨਲਾਈਨ ਯੁੱਗ ਵਿੱਚ ਲੋਕਾਂ ਨੂੰ ਪਰੇਸ਼ਾਨ ਨਹੀਂ ਹੋਣਾ ਚਾਹੀਦਾ। ਅੱਧੇ ਘੰਟੇ ਵਿੱਚ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਤਹਿਸੀਲਦਾਰ ਇੱਥੇ ਨਹੀਂ ਆਉਂਦੇ ਸਨ, ਹੁਣ ਮੁੱਖ ਮੰਤਰੀ ਖੁਦ ਤਹਿਸੀਲ ਵਿੱਚ ਘੁੰਮ ਰਹੇ ਹਨ। ਇਹ ਚੀਜ਼ ਪਹਿਲੀ ਵਾਰ ਦੇਖੀ ਹੈ।

ਸੀ.ਐਮ ਮਾਨ ਨੇ ਸੂਬੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਕੂਲ, ਕਾਲਜ ਜਾਂ ਦਫ਼ਤਰ ਵਿੱਚ ਅਚਾਨਕ ਜਾ ਸਕਦੇ ਹਨ। ਜੇਕਰ ਇਸ ਦੌਰਾਨ ਕੋਈ ਕਮੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਲੋਕਾਂ ਨੂੰ ਤਹਿਸੀਲ ਵਿੱਚ ਆਉਣਾ ਨਾ ਪਵੇ ਅਤੇ ਜ਼ਿਆਦਾਤਰ ਕੰਮ ਆਪਣੇ ਪਿੰਡ ਵਿੱਚ ਹੀ ਹੋ ਸਕਣ।

Leave a Reply