ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਹੈ। ਦਰਅਸਲ ਅੱਜ ਸੀ.ਐਮ ਮਾਨ ਨਾਲ ਜੰਗਲਾਤ ਵਿਭਾਗ ‘ਚ ਅਹਿਮ ਮੀਟਿੰਗ ਹੋਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ।
ਸੀ.ਐਮ. ਮਾਨ ਨੇ ਲਿਖਿਆ, “ਅੱਜ ਜੰਗਲਾਤ ਵਿਭਾਗ ਨੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਵਿੱਚ ਵਾਤਾਵਰਨ ਨੂੰ ਸੰਭਾਲਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਸਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਇਹ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਹਰ ਕਿਸਾਨ ਨੂੰ ਆਪਣੇ ਖੇਤ ਵਿੱਚ ਟਿਊਬਵੈੱਲਾਂ ‘ਤੇ ਘੱਟੋ-ਘੱਟ 4 ਰੁੱਖ ਜ਼ਰੂਰ ਲਾਉਣੇ ਚਾਹੀਦੇ ਹਨ ਤਾਂ ਜੋ ਹਰਿਆਵਲ ਲਹਿਰ ਨੂੰ ਅੱਗੇ ਲਿਜਾਇਆ ਜਾ ਸਕੇ… ਕਿਸਾਨ ਵੀਰਾਂ ਨੂੰ ਵੀ ਇਹੀ ਅਪੀਲ ਹੈ।