ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਝੋਨੇ ਦੀ ਖਰੀਦ ਨੂੰ ਲੈ ਕੇ ਗੰਭੀਰ ਨਜ਼ਰ ਆ ਰਹੇ ਹਨ, ਜਿਸ ਕਾਰਨ ਮੁੱਖ ਮੰਤਰੀ ਨੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਬੁਲਾਈ ਹੈ।

ਇਸ ਮੀਟਿੰਗ ਵਿੱਚ ਝੋਨੇ ਦੀ ਖਰੀਦ ਪ੍ਰਣਾਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇੰਨਾ ਹੀ ਨਹੀਂ ਸਾਰੇ ਜ਼ਿਲ੍ਹਿਆਂ ਦੇ ਡੀ.ਸੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਉਕਤ ਮੀਟਿੰਗ ਮੰਗਲਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਬੁਲਾਈ ਗਈ ਹੈ।

Leave a Reply