ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਸੰਗਰੂਰ ਦੌਰੇ ‘ਤੇ ਜਾ ਰਹੇ ਹਨ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ। ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਰਾਜ ਪੱਧਰੀ ਪ੍ਰੋਗਰਾਮ ਸੰਗਰੂਰ ਦੇ ਬਡਰੁੱਖਾਂ ਵਿਖੇ ਕਰਵਾਇਆ ਗਿਆ ਹੈ। ਸੀ.ਐਮ ਦੀ ਆਮਦ ਤੋਂ ਪਹਿਲਾਂ ਉੱਥੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਕੱਲ੍ਹ ਸੀ.ਐਮ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਸੀ। ਉਨ੍ਹਾਂ ਕਿਹਾ ਸੀ- ਸ਼ੇਰ-ਏ-ਪੰਜਾਬ, ਮਹਾਨ ਯੋਧੇ ਅਤੇ ਧਰਮ ਨਿਰਪੱਖ ਸ਼ਖਸੀਅਤ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਕੋਟਿ ਕੋਟਿ ਪ੍ਰਣਾਮ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਮਹਾਨ ਸਿੱਖ ਸ਼ਾਸਕ ਵਜੋਂ ਅੰਤ ਤੱਕ ਯਾਦ ਰੱਖਿਆ ਜਾਵੇਗਾ ਜਿਸ ਨੇ ਇੱਕ ਵਿਸ਼ਾਲ ਅਤੇ ਖੁਸ਼ਹਾਲ ਰਾਜ ਦੀ ਨੀਂਹ ਰੱਖੀ।

ਮੁੱਖ ਮੰਤਰੀ ਸੰਗਰੂਰ ਦੇ ਬਡਰੁੱਖਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਪੁੱਜਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਕਿ ਸਮਾਗਮ ਵਾਲੀ ਥਾਂ ਦੇ ਨੇੜੇ ਕੋਈ ਵੀ ਰੋਸ ਪ੍ਰਦਰਸ਼ਨ ਨਾ ਕਰੇ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸੀ.ਐੱਮ ਮਾਨ ਚੰਡੀਗੜ੍ਹ ਅਤੇ ਜਲੰਧਰ ‘ਚ ਆਪਣੇ ਪ੍ਰੋਗਰਾਮ ਕਰ ਰਹੇ ਹਨ।

Leave a Reply