Advertisement

ਮੁੱਖ ਮੰਤਰੀ ਮਾਨ ਦੀ ਸੁਰੱਖਿਆ ‘ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਪਟਿਆਲਾ: ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ ਵਿੱਚ ਗੋਲੀ ਲੱਗਣ ਕਾਰਨ ਇਕ ਏ.ਐਸ.ਆਈ. ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 41 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ ਸੀ।

ਮੁੱਖ ਮੰਤਰੀ ਮਾਨ ਦੀ ਸੁਰੱਖਿਆ ਵਿੱਚ ਤਾਇਨਾਤ ਏ.ਐਸ.ਆਈ. ਦੀ ਗੋਲੀ ਲੱਗਣ ਕਾਰਨ ਮੌਤ
ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਨੇ ਛੁੱਟੀ ਲੈ ਕੇ ਘਰ ਜਾਣ ਦੀ ਗੱਲ ਕੀਤੀ ਸੀ। ਜਦੋਂ ਉਹ ਆਪਣੇ ਕੁਆਰਟਰ ਪਹੁੰਚਿਆ ਤਾਂ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਗੋਲੀ ਕਿਸੇ ਹੋਰ ਕਾਰਨ ਕਰਕੇ ਚਲਾਈ ਗਈ ਸੀ। ਇਹ ਗੱਲ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

The post ਮੁੱਖ ਮੰਤਰੀ ਮਾਨ ਦੀ ਸੁਰੱਖਿਆ ‘ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਹੋਈ ਮੌਤ appeared first on TimeTv.

Leave a Reply

Your email address will not be published. Required fields are marked *