ਕਪੂਰਥਲਾ : ਅੱਜ ਸਵੇਰੇ ਪੁਲਿਸ ਨੇ ਰੇਲਵੇ ਸਟੇਸ਼ਨ ਢਿਲਵਾਂ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਦੋ ਬਦਨਾਮ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੁਕਾਬਲੇ ਦੌਰਾਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਕਪੂਰਥਲਾ ਜ਼ਿਲ੍ਹੇ ਦੇ ਐਸ.ਐਸ.ਪੀ ਗੌਰਵ ਤੂਰਾ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਜਗ੍ਹਾ ‘ਤੇ ਲੋਕਾਂ ਵੱਲੋਂ ਲੁੱਟ-ਖੋਹ ਕਰਨ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਪੁਲਿਸ ਨੇ ਤੁਰੰਤ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਅਤੇ ਸਵੇਰੇ ਕਰੀਬ 6:20 ਵਜੇ ਇੱਕ ਮੋਟਰਸਾਈਕਲ ਸਵਾਰ ਨੂੰ ਆਉਂਦਾ ਦੇਖਿਆ ਗਿਆ।
ਉਕਤ ਮੋਟਰਸਾਈਕਲ ਸਵਾਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਭੇਜਿਆ ਗਿਆ ਹੈ। ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।
The post ਮੋਟਰਸਾਈਕਲ ਸਵਾਰਾਂ ਤੇ ਪੁਲਿਸ ਵਿਚਾਲੇ ਹੋਈ ਗੋਲੀਬਾਰੀ, ਦੋਵੇ ਦੋਸ਼ੀ ਜ਼ਖ਼ਮੀ appeared first on TimeTv.
Leave a Reply