ਕੇਂਦਰ ਸਰਕਾਰ ਨੇ ਗੰਨੇ ਦੀ ਘੱਟੋ-ਘੱਟ ਕੀਮਤ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ। 5 ਕਰੋੜ ਤੋਂ ਵੱਧ ਗੰਨਾ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਕਿਸਾਨ ਐਮ.ਐਸ.ਪੀ. ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੇ ਤੋਹਫੇ ਦਿੱਤੇ ਹਨ। ਕੇਂਦਰ ਸਰਕਾਰ ਨੇ ਅਜਿਹੇ ਫੈਸਲੇ ਲਏ ਹਨ, ਜਿਸ ਨਾਲ ਗੰਨਾ ਕਿਸਾਨਾਂ ਦੀ ਆਮਦਨ ਵਧੇਗੀ। ਇਸ ਦੇ ਨਾਲ ਹੀ ਸਰਕਾਰ ਨੇ ਪਸ਼ੂ ਪਾਲਕਾਂ ਦੇ ਹਿੱਤ ਵਿੱਚ ਵੀ ਫੈਸਲਾ ਲਿਆ ਹੈ।
ਕੇਂਦਰ ਸਰਕਾਰ ਦੇ ਐਫ.ਆਰ.ਪੀ. ਵਧਾਉਣ ਦੇ ਫੈਸਲੇ ਦਾ 5 ਕਰੋੜ ਤੋਂ ਵੱਧ ਗੰਨਾ ਕਿਸਾਨਾਂ ਅਤੇ ਖੰਡ ਸੈਕਟਰ ਨਾਲ ਜੁੜੇ ਲੱਖਾਂ ਹੋਰਾਂ ਨੂੰ ਫਾਇਦਾ ਹੋਵੇਗਾ। ਖੰਡ ਮਿੱਲਾਂ 10.25% ਦੀ ਰਿਕਵਰੀ ‘ਤੇ 340 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗੰਨੇ ਦੀ ਢ੍ਰਫ ਅਦਾ ਕਰਨਗੀਆਂ। ਇਸ ਨਾਲ ਕਿਸਾਨਾਂ ਨੂੰ 3.32 ਰੁਪਏ ਦਾ ਵਾਧੂ ਭਾਅ ਮਿਲੇਗਾ। ਇਸ ਸਮੇਂ ਗੰਨੇ ਦੀ ਘੱਟੋ-ਘੱਟ ਕੀਮਤ 315.10 ਰੁਪਏ ਪ੍ਰਤੀ ਕੁਇੰਟਲ ਹੈ। ਇਸ ਨੂੰ ਵਧਾ ਕੇ 340 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।