ਮੋਹਾਲੀ : ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ‘ਚ ਭਾਨਾ ਸਿੱਧੂ (Bhana Sidhu) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੋਹਾਲੀ ਅਦਾਲਤ (Mohali court) ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਮੁਚਲਕਾ ਭਰਨ ਮਗਰੋਂ ਰਿਹਾਅ ਕਰ ਦਿੱਤਾ ਗਿਆ ਹੈ।

ਭਾਨਾ ਸਿੱਧੂ ਉਰਫ਼ ਕਾਕਾ ਸਿੱਧੂ ਖ਼ਿਲਾਫ਼ ਪੁਲਿਸ ਨੂੰ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵੱਖ-ਵੱਖ ਮਾਮਲਿਆਂ ਅਧੀਨ ਸਬ ਜੇਲ੍ਹ ਮਲੇਰਕੋਟਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਭਾਨਾ ਸਿੱਧੂ ਜੇਲ੍ਹ ਵਿਚ ਬੰਦ ਸੀ, ਜਿਸ ਦੀ ਅੱਜ ਰਿਹਾਈ ਹੋ ਗਈ ਹੈ।

Leave a Reply