November 5, 2024

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਦਿੱਤੀ ਚੇਤਾਵਨੀ

ਪੰਜਾਬ : ਉੱਤਰੀ ਭਾਰਤ (North India) ਦੇ ਵੱਖ-ਵੱਖ ਸੂਬਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਬਾਰਿਸ਼ ਸ਼ੁਰੂ ਹੋਣ ਨਾਲ ਤਾਪਮਾਨ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ 266 ਮਿ.ਮੀ. ਮੀਂਹ ਨਾਲ ਵੱਖ-ਵੱਖ ਰਾਜਾਂ ਵਿੱਚ ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੰਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਰੇਂਜ ਅਲਰਟ ਵਿੱਚ ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਆਦਿ ਜ਼ਿਲ੍ਹੇ ਸ਼ਾਮਲ ਹਨ। ਇਸ ਸਿਲਸਿਲੇ ਵਿੱਚ 6 ਜੁਲਾਈ ਨੂੰ ਪੰਜਾਬ ਦੇ ਕੁਝ ਜ਼ਿਲ੍ਹੇ ਯੈਲੋ ਅਲਰਟ ਦੇ ਅਧੀਨ ਹੋਣਗੇ।

By admin

Related Post

Leave a Reply