ਚੰਡੀਗੜ੍ਹ: ਬੀਤੇ ਦਿਨ ਸਵੇਰ ਤੋਂ ਮੌਸਮ ਸਾਫ਼ ਰਿਹਾ ਪਰ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਸ਼ਾਮ ਤੱਕ ਤੇਜ਼ ਧੂੜ ਭਰੀਆਂ ਹਵਾਵਾਂ ਚੱਲੀਆਂ। ਭਾਵੇਂ ਮੌਸਮ ਵਿਭਾਗ (The Weather Department) ਨੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਪਰ ਦੇਰ ਸ਼ਾਮ ਤੱਕ ਮੀਂਹ ਨਹੀਂ ਪਿਆ। ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਮੌਸਮ ‘ਚ ਮਾਮੂਲੀ ਬਦਲਾਅ ਆਇਆ, ਜਿਸ ਕਾਰਨ ਹਵਾ ਚੱਲੀ।

ਮੌਸਮ ਕੇਂਦਰ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਪਰ ਮੰਗਲਵਾਰ ਤੋਂ ਇਕ ਵਾਰ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਿੱਥੋਂ ਤੱਕ ਤਾਪਮਾਨ ਦਾ ਸਵਾਲ ਹੈ, ਅਗਲੇ 2 ਦਿਨਾਂ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। 4 ਜੂਨ ਤੋਂ ਤਾਪਮਾਨ ‘ਚ ਕੁਝ ਗਿਰਾਵਟ ਆਉਣੀ ਸ਼ੁਰੂ ਹੋ ਜਾਵੇਗੀ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ ਆਮ ਨਾਲੋਂ 1 ਡਿਗਰੀ ਵੱਧ 27.2 ਡਿਗਰੀ ਦਰਜ ਕੀਤਾ ਗਿਆ ।

ਅਗਲੇ 3 ਦਿਨਾਂ ਲਈ ਯੈਲੋ ਅਲਰਟ
ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਸ਼ਹਿਰ ‘ਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਗਰਜ ਨਾਲ ਮੀਂਹ ਪੈਣ ਦੇ ਸੰਕੇਤ ਹਨ।  30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਆਉਣ ਵਾਲੇ ਸਮੇਂ ‘ਚ ਅਜਿਹਾ ਰਹੇਗਾ ਤਾਪਮਾਨ 
ਐਤਵਾਰ ਨੂੰ ਮੌਸਮ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 43 ਡਿਗਰੀ, ਘੱਟੋ-ਘੱਟ ਤਾਪਮਾਨ 29 ਡਿਗਰੀ, ਸੋਮਵਾਰ ਨੂੰ ਵੀ ਮੌਸਮ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 43 ਡਿਗਰੀ, ਘੱਟੋ-ਘੱਟ ਤਾਪਮਾਨ 27 ਡਿਗਰੀ, ਮੰਗਲਵਾਰ ਨੂੰ ਹਲਕੇ ਬੱਦਲ, ਮੀਂਹ ਪੈਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 42 ਡਿਗਰੀ, ਘੱਟੋ-ਘੱਟ ਤਾਪਮਾਨ 27 ਡਿਗਰੀ ਇਹ ਸੰਭਵ ਹੈ ।

Leave a Reply