November 5, 2024

ਮੌਸਮ ਵਿਭਾਗ ਨੇ ਅੱਜ ਦਿੱਲੀ ਸਮੇਤ ਕਈ ਥਾਵਾਂ ‘ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਨਵੀਂ ਦਿੱਲੀ: ਮੌਸਮ ਵਿਭਾਗ (The Meteorological Department) ਨੇ ਦੇਸ਼ ਭਰ ਦੇ ਕਈ ਸੂਬਿਆਂ ‘ਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਹੈ।  ਦਿੱਲੀ ਐਨ.ਸੀ.ਆਰ. (Delhi NCR) ਸਮੇਤ ਦੇਸ਼ ਭਰ ਦੇ ਕਈ ਰਾਜਾਂ ਵਿੱਚ ਮਾਨਸੂਨ ਦੇ ਮੀਂਹ ਨੇ ਵਾਪਸੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ ਸਮੇਤ ਕਈ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ ਦਿੱਲੀ ਟ੍ਰੈਫਿਕ ਪੁਲਿਸ ਨੇ ਕਈ ਥਾਵਾਂ ‘ਤੇ ਪਾਣੀ ਭਰਨ ਦੀ ਚਿਤਾਵਨੀ ਦਿੱਤੀ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦਿੱਲੀ, ਯੂ.ਪੀ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਅਤੇ ਉਤਰਾਖੰਡ ‘ਚ ਜ਼ਮੀਨ ਖਿਸਕਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਬੀਤੇ ਦਿਨ ਕਿਹਾ ਸੀ ਕਿ ਉੱਤਰ-ਪੱਛਮੀ ਭਾਰਤ ‘ਚ ਅਗਲੇ ਪੰਜ ਦਿਨਾਂ ਦੌਰਾਨ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ‘ਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਅੱਜ ਵੀ ਦਿੱਲੀ ‘ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਵੀ ਬੱਦਲਾਂ ਦੀ ਹਲਚਲ ਜਾਰੀ ਰਹੇਗੀ। ਗਰਜ ਦੇ ਬੱਦਲ ਬਣਨ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

By admin

Related Post

Leave a Reply