November 17, 2024

ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਤੇ ਚੰਡੀਗੜ੍ਹ ‘ਚ ਧੁੰਦ ਦਾ ਅਲਰਟ ਕੀਤਾ ਜਾਰੀ

Latest Punjabi News |Chandigarh and Punjab | The Weather|

ਪੰਜਾਬ: ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਠੰਡ ਨੇ ਜ਼ੋਰ ਫੜ ਲਿਆ ਹੈ। ਇਸ ਦੌਰਾਨ ਮੌਸਮ ਵਿਭਾਗ (The Meteorological Department) ਨੇ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਧੁੰਦ ਦਾ ਅਸਰ ਅੱਜ ਯਾਨੀ 17 ਨਵੰਬਰ ਤੱਕ ਦਿਖਾਈ ਦੇਵੇਗਾ ਅਤੇ ਉਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਸੂਬੇ ‘ਚ ਰਾਤ ਦੇ ਤਾਪਮਾਨ ‘ਚ ਗਿਰਾਵਟ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਹੇਠਾਂ ਹੈ। ਵਿਭਾਗ ਵੱਲੋਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹੇਗਾ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਪੱਛਮੀ ਗੜਬੜੀ ਮੁੜ ਸਰਗਰਮ ਹੋ ਗਈ ਹੈ, ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਵਿੱਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ ।

By admin

Related Post

Leave a Reply