ਪੰਜਾਬ : ਕੜਾਕੇ ਦੀ ਗਰਮੀ ਦੇ ਵਿਚਕਾਰ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੂਫਾਨ, ਬਿਜਲੀ ਡਿੱਗਣ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਦੌਰਾਨ ਹਨ੍ਹੇਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ। ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਜੁਲਾਈ ਵਿੱਚ ਆਮ ਨਾਲੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਚੇਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਮੌਸਮ ਦੇ ਹਿਸਾਬ ਨਾਲ ਆਪਣੇ ਸਮਾਗਮਾਂ ਦੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਗਈ ਹੈ। ਕੱਲ੍ਹ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 26.7 ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 37.34 ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ AQI 67.0 ਹੈ।

Leave a Reply