ਮੌਸਮ ਵਿਭਾਗ ਨੇ ਤੂਫਾਨ ਤੇ ਮੀਂਹ ਲਈ ਜਾਰੀ ਕੀਤਾ ਅਲਰਟ
By admin / June 5, 2024 / No Comments / Punjabi News
ਪੰਜਾਬ: ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਬੀਤੀ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਵੱਡੀ ਰਾਹਤ ਮਿਲੀ ਹੈ।
ਮੌਸਮ ਵਿਭਾਗ (The Meteorology Department) ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਗਰਮੀ ਤੋਂ ਰਾਹਤ ਹੋਰ ਵੀ ਜਾਰੀ ਰਹੇਗੀ ਕਿਉਂਕਿ 3-4 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਤੂਫਾਨ, ਮੀਂਹ ਅਤੇ ਬਿਜਲੀ ਡਿੱਗਣ ਦੇ ਸੰਕੇਤ ਹਨ।
ਤੁਹਾਨੂੰ ਦੱਸ ਦੇਈਏ ਕਿ 1-2 ਦਿਨ ਪਹਿਲਾਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਸੀ, ਜਿਸ ਕਾਰਨ ਚੰਗਾ ਮੀਂਹ ਪੈਣ ਦੀ ਉਮੀਦ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪਠਾਨਕੋਟ ਸਭ ਤੋਂ ਗਰਮ ਸ਼ਹਿਰ ਰਿਹਾ। ਸਭ ਤੋਂ ਘੱਟ ਤਾਪਮਾਨ 26 ਡਿਗਰੀ ਆਨੰਦਪੁਰ ਸਾਹਿਬ ਦਾ ਦਰਜ ਕੀਤਾ ਗਿਆ।