ਨਵੀਂ ਦਿੱਲੀ: ਦੇਸ਼ ਭਰ ‘ਚ ਮਾਨਸੂਨ ਆਪਣੇ ਸਿਖਰ ‘ਤੇ ਹੈ। ਦੇਸ਼ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਮੁੰਬਈ ਵਿੱਚ ਪਾਣੀ ਭਰਿਆ ਹੋਇਆ ਹੈ, ਉੱਥੇ ਹੀ ਪੂਰਾ ਅਸਾਮ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ। ਹਿਮਾਚਲ ਅਤੇ ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਹਾਲਾਤ ਖਰਾਬ ਹਨ। ਦੇਸ਼ ਭਰ ਵਿੱਚ ਨਦੀਆਂ ਤੇਜ਼ ਵਹਿ ਰਹੀਆਂ ਹਨ।

ਅਜਿਹੇ ‘ਚ ਕਈ ਸੂਬਿਆਂ ‘ਚ ਬੱਚਿਆਂ ਦੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਅੱਜ ਮੌਸਮ ਵਿਭਾਗ (The Meteorology Department) ਨੇ ਦਿੱਲੀ-ਐਨ.ਸੀ.ਆਰ. ਸਮੇਤ ਦੇਸ਼ ਦੇ ਕਰੀਬ 21 ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।  ਮੌਸਮ ਵਿਭਾਗ ਮੁਤਾਬਕ ਅੱਜ 7 ਰਾਜਾਂ ਮਹਾਰਾਸ਼ਟਰ, ਅਸਮ, ਗੋਆ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਕਰਨਾਟਕ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਹੋਰ ਰਾਜਾਂ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਰਾਜਸਥਾਨ, ਛੱਤੀਸਗੜ੍ਹ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ, ਮਨੀਪੁਰ, ਤੇਲੰਗਾਨਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ 12 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ-ਐਨ.ਸੀ.ਆਰ. ਵਿੱਚ ਅੱਜ ਅਤੇ ਭਲਕੇ ਵੀ ਮੌਸਮ ਸੁਹਾਵਣਾ ਰਹੇਗਾ , ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 11-12 ਜੁਲਾਈ ਨੂੰ ਦਿੱਲੀ-ਐਨ.ਸੀ.ਆਰ. ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply