ਚੰਡੀਗੜ੍ਹ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ (Meteorological Department) ਨੇ ਪੰਜਾਬ ਲਈ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਚੰਡੀਗੜ੍ਹ ਨੇ 4 ਫਰਵਰੀ ਨੂੰ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ ਗੜੇਮਾਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਵਿਭਾਗ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਮੌਸਮ ‘ਚ ਆਈ ਤਬਦੀਲੀ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਜੇਕਰ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵੇਲੇ ਸਵੇਰ ਅਤੇ ਸ਼ਾਮ ਨੂੰ ਠੰਢ ਜਾਰੀ ਰਹੇਗੀ। ਇਸ ਕਾਰਨ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ 6-7 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਲਗਾਤਾਰ ਸੂਰਜ ਦੀ ਰੌਸ਼ਨੀ ਕਾਰਨ ਵਾਯੂਮੰਡਲ ‘ਚ ਮੌਜੂਦ ਠੰਡ ਖਤਮ ਹੋਣੀ ਸ਼ੁਰੂ ਹੋ ਜਾਵੇਗੀ, ਜਿਸ ਤੋਂ ਬਾਅਦ ਠੰਡ ਹੌਲੀ-ਹੌਲੀ ਘੱਟ ਜਾਵੇਗੀ।

Leave a Reply