ਮੌਸਮ ਵਿਭਾਗ ਨੇ ਪੰਜਾਬ ਸਮੇਤ ਗੁਆਂਢੀ ਰਾਜਾਂ ‘ਚ ਭਾਰੀ ਮੀਂਹ ਪੈਣ ਦੀ ਜਤਾਈ ਸੰਭਾਵਨਾ
By admin / July 1, 2024 / No Comments / Punjabi News
ਪੰਜਾਬ: ਮੀਂਹ ਨੇ ਕਈ ਸੂਬਿਆਂ ‘ਚ ਕਹਿਰ ਮਚਾਇਆ ਹੋਇਆ ਹੈ, ਪਰ ਪੰਜਾਬ ‘ਚ ਮੀਂਹ ਹੌਲੀ ਰਫ਼ਤਾਰ ਨਾਲ ਪੈ ਰਿਹਾ ਹੈ, ਜਿਸ ਕਾਰਨ ਗਰਮੀ ਤੋਂ ਪੂਰੀ ਤਰ੍ਹਾਂ ਰਾਹਤ ਨਹੀਂ ਮਿਲ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ (The Meteorology Department) ਨੇ ਹਿਮਾਚਲ-ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ 2-3 ਜੁਲਾਈ ਤੱਕ ਭਾਰੀ ਮੀਂਹ ਦਾ ਔਰੇਂਜ ਅਲਰਟ ਦਿੱਤਾ ਹੈ।
ਬੀਤੇ ਦਿਨ ਉੱਤਰੀ ਭਾਰਤ ‘ਚ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਜਦੋਂ ਕਿ ਲੋਕ ਭਾਰੀ ਮੀਂਹ ਦਾ ਇੰਤਜ਼ਾਰ ਕਰ ਰਹੇ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਲਗਾਤਾਰ ਚੇਤਾਵਨੀਆਂ ਕਾਰਨ ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ ਦਾ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਦੇ ਨਾਲ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ, ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 25.3 ਡਿਗਰੀ ਦਰਜ ਕੀਤਾ ਗਿਆ।