ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਦਿੱਤੀ ਇਹ ਚੇਤਾਵਨੀ
By admin / February 16, 2024 / No Comments / Punjabi News
ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਦੇ ਆਉਣ ਨਾਲ ਸੂਬੇ ‘ਚ ਮੌਸਮ ਦਾ ਪੈਟਰਨ ਫਿਰ ਤੋਂ ਬਦਲ ਜਾਵੇਗਾ। ਮੌਸਮ ਵਿਭਾਗ (The Meteorological Department) ਮੁਤਾਬਕ 19 ਤੋਂ 22 ਫਰਵਰੀ ਦਰਮਿਆਨ ਸੂਬੇ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅਜੇ ਠੰਡ ਦਾ ਮੌਸਮ ਖਤਮ ਨਹੀਂ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਕਿਉਂਕਿ ਪਹਿਲਾਂ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਵੇਗੀ, ਜਿਸ ਨਾਲ ਠੰਡ ‘ਚ ਹੋਰ ਵਾਧਾ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 7 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 1 ਤੋਂ 4 ਡਿਗਰੀ ਸੈਲਸੀਅਸ ਘੱਟ ਹੈ। ਇਸ ਕਾਰਨ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।