ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਅੱਜ ਪਠਾਨਕੋਟ, ਰੂਪਨਗਰ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈ.ਐਮ.ਡੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਹਿੱਸੇ ਸੁੱਕੇ ਰਹਿਣ ਵਾਲੇ ਹਨ ਪਰ ਤਾਪਮਾਨ ਵਿੱਚ ਬਹੁਤਾ ਫਰਕ ਨਹੀਂ ਪਵੇਗਾ।

ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ਾਇਦ ਹੀ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿੱਚ ਦੋਵਾਂ ਥਾਵਾਂ ’ਤੇ ਔਸਤ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਦਰਮਿਆਨ 34.1 ਮਿਲੀਮੀਟਰ ਮੀਂਹ ਪਿਆ ਹੈ। ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ।  ਇਸ ਸੀਜ਼ਨ ਵਿੱਚ 49.1 ਮਿਲੀਮੀਟਰ ਮੀਂਹ ਪਿਆ ਹੈ।

ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 703.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜੋ ਕਿ ਆਮ ਮੀਂਹ ਨਾਲੋਂ -13.9 ਫੀਸਦੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਸ਼ਹਿਰ ਵਿੱਚ 12.8 ਐਮ.ਐਮ, ਚੰਡੀਗੜ੍ਹ ਹਵਾਈ ਅੱਡੇ ਵਿੱਚ 29.2 ਐਮ.ਐਮ, ਪਟਿਆਲਾ ਵਿੱਚ 1.2 ਐਮ.ਐਮ, ਫਤਿਹਗੜ੍ਹ ਸਾਹਿਬ ਵਿੱਚ 55.0 ਐਮ.ਐਮ ਅਤੇ ਰੂਪਨਗਰ ਵਿੱਚ 0.5 ਐਮ.ਐਮ ਮੀਂਹ ਦਰਜ ਕੀਤਾ ਗਿਆ ਹੈ।

Leave a Reply