November 5, 2024

ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ

ਪੰਜਾਬ : ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸਵੇਰੇ 10 ਵਜੇ ਤੱਕ ਮਾਨਸਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪਠਾਨਕੋਟ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਵਿਭਾਗ ਦਾ ਕਹਿਣਾ ਹੈ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਪਟਿਆਲਾ, ਮਾਨਸਾ ਅਤੇ ਮੋਹਾਲੀ ‘ਚ ਹਨ੍ਹੇਰੀ ਅਤੇ ਮੀਂਹ ਦਾ ਅਲਰਟ ਹੈ। ਦੱਸ ਦਈਏ ਕਿ ਪੰਜਾਬ ‘ਚ ਜਿੱਥੇ ਗਰਮੀ ਦਾ ਕਹਿਰ ਜਾਰੀ ਹੈ, ਉੱਥੇ ਹੀ ਸੂਬੇ ਦੇ ਕਈ ਜ਼ਿਲਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ ਅਤੇ ਅਗਲੇ 1-2 ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿ ਸਕਦਾ ਹੈ।

ਸੋਮਵਾਰ ਨੂੰ ਵੀ ਦੋਆਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਇੱਥੇ ਦੱਸ ਦੇਈਏ ਕਿ ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਝੋਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ ‘ਤੇ ਨਿਰਭਰ ਰਹਿਣਾ ਪੈਂਦਾ ਹੈ।

By admin

Related Post

Leave a Reply