ਪੰਜਾਬ : ਮਾਨਸੂਨ ਦੌਰਾਨ ਕਈ ਸੂਬਿਆਂ ‘ਚ ਅਜੇ ਤੱਕ ਮੀਂਹ ਦਾ ਪੂਰਾ ਰੰਗ ਦੇਖਣ ਨੂੰ ਨਹੀਂ ਮਿਲਿਆ ਹੈ, ਜਿਸ ਕਾਰਨ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਪਰ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 23 ਜੁਲਾਈ ਤੱਕ ਯੈਲੋ ਅਲਰਟ ਜਾਰੀ ਰਹੇਗਾ। ਹਿਮਾਚਲ ‘ਚ 22-23 ਜੁਲਾਈ ਨੂੰ ਆਰੇਂਜ ਅਲਰਟ ਦਿੱਤਾ ਗਿਆ ਹੈ ਜਦਕਿ 24-25 ਜੁਲਾਈ ਨੂੰ ਯੈਲੋ ਅਲਰਟ ਦਿੱਤਾ ਗਿਆ ਹੈ। ਅਲਰਟ ਦੇ ਇਸ ਪੂਰੇ ਸਿਲਸਿਲੇ ਵਿੱਚ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ ਅਤੇ ਯਾਤਰਾ ਕਰਨ ਵਾਲਿਆਂ ਨੂੰ ਖਾਸ ਤੌਰ ‘ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।