November 5, 2024

ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

Latest Punjabi News | Meteorological Department | Heavy Rain

ਪੰਜਾਬ : ਮੌਸਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮਾਨਸੂਨ ਸਰਗਰਮ ਹੋ ਰਿਹਾ ਹੈ। ਚੰਡੀਗੜ੍ਹ ਅਤੇ ਮੋਹਾਲੀ ‘ਚ ਸਵੇਰ ਤੋਂ ਹੀ ਜ਼ੋਰਦਾਰ ਮੀਂਹ ਪੈ ਰਿਹਾ ਹੈ, ਜਦਕਿ ਪੰਜਾਬ ‘ਚ ਸੋਮਵਾਰ ਤੋਂ ਬੁੱਧਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਰੂਪਨਗਰ, ਐੱਸ.ਏ.ਐੱਸ. ਨਗਰ, ਹੁਸ਼ਿਆਰਪੁਰ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਨਵਾਂਸ਼ਹਿਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਥੇ ਹੀ ਮੰਗਲਵਾਰ ਨੂੰ ਕਈ ਜ਼ਿਲਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 5 ਸਤੰਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 7 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਤੱਕ ਪਹੁੰਚ ਗਿਆ ਸੀ। ਫਰੀਦਕੋਟ ਵਿੱਚ ਤਾਪਮਾਨ 37.4 ਡਿਗਰੀ ਅਤੇ ਬਾਕੀ ਜ਼ਿਲ੍ਹਿਆਂ ਵਿੱਚ 34-35 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਹਰਿਆਣਾ ਸੀਮਾ ਦੇ ਆਸ-ਪਾਸ ਉੱਤਰ ਪ੍ਰਦੇਸ਼ ‘ਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਜਿਹਾ ਘਟਾ ਦਿੱਤਾ ਹੈ, ਜਿਸ ਕਾਰਨ ਹੁਣ ਮੌਸਮ ਮਾਹਿਰਾਂ ਮੁਤਾਬਕ ਯੈਲੋ ਅਲਰਟ ਨਹੀਂ ਹੈ।

By admin

Related Post

Leave a Reply