ਰਾਂਚੀ: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਚੋਣ ਪ੍ਰਸਤਾਵਕਾਂ ਵਿੱਚੋਂ ਇੱਕ ਮੰਡਲ ਮੁਰਮੂ (Mandal Murmu) ਨੂੰ ਭਾਰਤੀ ਜਨਤਾ ਪਾਰਟੀ (The Bharatiya Janata Party),(ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਮਾਮਲੇ ਵਿੱਚ ਬੀਤੇ ਬੁੱਧਵਾਰ ਨੂੰ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਸਬੰਧੀ ਇੱਕ ਵਟਸਐਪ ਗਰੁੱਪ ਵਿੱਚ ਉਸ ਦਾ ਸਿਰ ਕਲਮ ਕਰਨ ਦੀ ਧਮਕੀ ਦਿੱਤੀ ਗਈ ਹੈ। ਇਕ ਵਿਅਕਤੀ ਨੇ ਲਿਖਿਆ, ‘ਮੰਡਲ ਮੁਰਮੂ ਦਾ ਸਿਰ ਕਲਮ ਕਰਨ ਵਾਲੇ ਨੂੰ ਸਿਡੋ-ਕਾਨਹੂ ਬਾਸੀ ਕਮੇਟੀ ਵੱਲੋਂ 50 ਲੱਖ ਰੁਪਏ ਦਿੱਤੇ ਜਾਣਗੇ।’ ਇਹ ਮੈਸੇਜ ਬੀਤੇ ਦਿਨ ਵਾਇਰਲ ਹੋਇਆ ਅਤੇ ਇਸ ਨੇ ਸਨਸਨੀ ਮਚਾ ਦਿੱਤੀ ਹੈ।
ਦੁਮਕਾ ਦੇ ਪੁਲਿਸ ਸੁਪਰਡੈਂਟ ਪੀਤਾਂਬਰ ਸਿੰਘ ਖੇਰਵਾਰ ਨੇ ਕਿਹਾ, ‘ਮੁਰਮੂ ਨੂੰ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਅਸੀਂ ਇਸ ਸਬੰਧ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਜਾਰੀ ਹੈ। ਸਾਹਿਬਗੰਜ ਦੇ ਡਿਪਟੀ ਕਮਿਸ਼ਨਰ ਹੇਮੰਤ ਸਤੀ ਨੇ ਕਿਹਾ, “ਜਿਵੇਂ ਹੀ ਸਾਨੂੰ ਧਮਕੀ ਦੀ ਸੂਚਨਾ ਮਿਲੀ, ਅਸੀਂ ਵਿਅਕਤੀ ਦੇ ਠਿਕਾਣੇ ਦਾ ਪਤਾ ਲਗਾਇਆ। ਪਤਾ ਲੱਗਾ ਹੈ ਕਿ ਉਹ ਦੁਮਕਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਅਸੀਂ ਤੁਰੰਤ ਦੁਮਕਾ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਸਾਹਿਬਗੰਜ ਜ਼ਿਲ੍ਹੇ ਦੇ ਰਹਿਣ ਵਾਲੇ ਮੁਰਮੂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਇਸ ਤੋਂ ਪਹਿਲਾਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਪੁਲਿਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਦੇ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਮੁਰਮੂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ। ‘ਇਹ ਰਾਜਨੀਤੀ ਦਾ ਸਭ ਤੋਂ ਨੀਵਾਂ ਪੱਧਰ ਹੈ,’ ਉਨ੍ਹਾਂ ਨੇ ਐਕਸ ‘ਤੇ ਪੋਸਟ ਕੀਤਾ। ਅਜਿਹੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਝਾਰਖੰਡ ਪੁਲਿਸ ਅਤੇ ਸਾਹਿਬਗੰਜ ਪੁਲਿਸ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਜਿਹੇ ਅਪਰਾਧਿਕ ਮਾਨਸਿਕਤਾ ਵਾਲੇ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਝਾਰਖੰਡ ਦੇ ਚੋਣ ਅਧਿਕਾਰੀ ਅਤੇ ਸਾਹਿਬਗੰਜ ਦੇ ਡਿਪਟੀ ਕਮਿਸ਼ਨਰ ਕਿਰਪਾ ਕਰਕੇ ਮੰਡਲ ਮੁਰਮੂ ਦੇ ਪਰਿਵਾਰ ਦੀ ਸੁਰੱਖਿਆ ਲਈ ਪ੍ਰਬੰਧ ਕਰਨ।
ਤੁਹਾਨੂੰ ਦੱਸ ਦੇਈਏ ਕਿ ਹੇਮੰਤ ਸੋਰੇਨ ਨੇ ਬਰਹੇਟ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ ਹੈ। 1855 ਵਿੱਚ ਸੰਥਾਲ ਵਿਦਰੋਹ ਦੀ ਅਗਵਾਈ ਕਰਨ ਵਾਲੇ ਸੀਡੋ ਮੁਰਮੂ ਅਤੇ ਕਾਨਹੂ ਮੁਰਮੂ ਦੇ ਵੰਸ਼ਜ ਮੰਡਲ ਮੁਰਮੂ ਨੇ ਐਤਵਾਰ ਨੂੰ ਦੇਵਘਰ ਵਿੱਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।