ਨਵੀਂ ਦਿੱਲੀ : ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ (Minister Atishi) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪੋਸਟ ਐਕਸ ‘ਚ ਲਿਖਿਆ ਹੈ ਕਿ ਦੇਸ਼ ਦੀ ਰਾਜਧਾਨੀ ‘ਚ ਪਹਿਲੀ ਵਾਰ ਕਿਸੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ Z+ ਸੁਰੱਖਿਆ ਕਵਰ ਹੈ। ਹੁਣ ਉਹ ਕੇਂਦਰ ਸਰਕਾਰ ਦੀ ਈ.ਡੀ ਦੀ ਹਿਰਾਸਤ ਵਿੱਚ ਹੈ। ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ।
ਇਸ ਤੋਂ ਪਹਿਲਾਂ ਆਤਿਸ਼ੀ ਨੇ ਆਪਣੀ ਪੋਸਟ ‘ਚ ਲਿਖਿਆ ਸੀ, ”ਅਸੀਂ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਸੀਂ ਈ.ਡੀ ਦੁਆਰਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਸੁਪਰੀਮ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਪੁੱਛਿਆ ਹੈ ਕਿ ਕੀ ਕੇਂਦਰ ਸਰਕਾਰ ਦੀ ਈ.ਡੀ ਆਪਣੀ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਨੂੰ ਸੁਰੱਖਿਆ ਦੇ ਰਹੀ ਹੈ। ED ਦੀ ਹਿਰਾਸਤ ‘ਚ ਅਰਵਿੰਦ ਕੇਜਰੀਵਾਲ ਨੂੰ ਕਿਹੜੀ ਸੁਰੱਖਿਆ ਮਿਲ ਰਹੀ ਹੈ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਹੋਵੇਗਾ ਕਿ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ? ਆਤਿਸ਼ੀ ਮੁਤਾਬਕ ਲੋਕਤੰਤਰ ਨੂੰ ਬਚਾਉਣ ਲਈ ਅੱਜ ਹਜ਼ਾਰਾਂ ਕੇਜਰੀਵਾਲ ਦਿੱਲੀ ਦੀਆਂ ਸੜਕਾਂ ‘ਤੇ ਉਤਰਨਗੇ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਇਕ-ਇਕ ਕਰਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ ।