ਮੱਧ ਕਸ਼ਮੀਰ ਦੇ ਇਸ ਇਲਾਕੇ ‘ਚ ਬੱਦਲ ਫਟਣ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਹੋਇਆ ਬੰਦ
By admin / August 3, 2024 / No Comments / Punjabi News
ਗੰਦਰਬਲ : ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲੇ ਦੀ ਕੰਗਨ ਤਹਿਸੀਲ ਦੇ ਚਿਰੋਨ ਪਦਬਲ ਇਲਾਕੇ ‘ਚ ਬੱਦਲ ਫਟਣ ਕਾਰਨ ਐਤਵਾਰ ਨੂੰ ਸ਼੍ਰੀਨਗਰ-ਲੇਹ ਹਾਈਵੇਅ ਬੰਦ ਹੋ ਗਿਆ। ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਚਿਰੋਨ ਪਦਬਲ ਖੇਤਰ ‘ਚ ਬੱਦਲ ਫਟਣ ਕਾਰਨ ਰਾਤ ਸਮੇਂ ਜ਼ਮੀਨ ਖਿਸਕਣ ਲੱਗੀ। ਉਨ੍ਹਾਂ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਸ੍ਰੀਨਗਰ-ਲੇਹ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸੜਕ ‘ਤੇ ਆਵਾਜਾਈ ਠੱਪ ਕਰ ਦਿੱਤੀ ਗਈ। ਇਸ ਸਮੇਂ ਸ਼੍ਰੀਨਗਰ-ਲਦਾਖ ਹਾਈਵੇਅ ‘ਤੇ ਸੈਂਕੜੇ ਵਾਹਨ ਫਸੇ ਹੋਏ ਹਨ, ਜਦਕਿ ਗੰਦਰਬਲ ਤੋਂ ਅਮਰਨਾਥ ਯਾਤਰਾ ਨੂੰ ਵੀ ਰੋਕ ਦਿੱਤਾ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਹਾਈਵੇਅ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਬੱਦਲ ਫਟਣ ਕਾਰਨ ਕਈ ਘਰ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ, ਜਦਕਿ ਦਰਜਨਾਂ ਘਰਾਂ ਅੰਦਰ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਹਰ ਪਾਸੇ ਡਰ ਅਤੇ ਸਹਿਮ ਦਾ ਮਾਹੌਲ ਹੈ।
ਬੱਦਲ ਫਟਣ ਕਾਰਨ ਝੋਨੇ ਦੀ ਫ਼ਸਲ ਵੀ ਤਬਾਹ ਹੋ ਗਈ ਹੈ। ਇਸ ਹਾਈਵੇਅ ਦੀ ਸਾਂਭ-ਸੰਭਾਲ ਕਰਨ ਵਾਲੇ ਬੀਕਨ ਕਰਮਚਾਰੀ ਹਾਈਵੇ ਨੂੰ ਖੋਲ੍ਹਣ ਲਈ ਮਸ਼ੀਨਰੀ ਨਾਲ ਕੰਮ ਕਰ ਰਹੇ ਹਨ। ਫਿਲਹਾਲ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਸੰਭਵ ਨਹੀਂ ਹੈ ਕਿਉਂਕਿ ਚਾਰੇ ਪਾਸੇ ਤਬਾਹੀ ਦੇ ਦ੍ਰਿਸ਼ ਦਿਖਾਈ ਦੇ ਰਹੇ ਹਨ। ਫਿਲਹਾਲ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਸੀ.ਆਰ.ਪੀ.ਐੱਫ ਦੇ ਜਵਾਨ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ।