ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ (Madhya Pradesh) ਵਿੱਚ ਲੋਕ ਸਭਾ ਚੋਣਾਂ (Lok Sabha elections) ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ ਬੁਲਾਰੇ ਰਹੇ ਅਜੈ ਯਾਦਵ (Ajay Yadav) ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਕਈ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਕਾਂਗਰਸ ਪਾਰਟੀ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਅਜੈ ਯਾਦਵ ਨੇ ਵੀ ਕਾਂਗਰਸ ਛੱਡ ਦਿੱਤੀ ਹੈ। ਅਜੇ ਯਾਦਵ ਨੂੰ ਭਾਜਪਾ ਦਫ਼ਤਰ ਵਿੱਚ ਸੂਬਾ ਪ੍ਰਧਾਨ ਵੀ.ਡੀ.ਸ਼ਰਮਾ ਨੇ ਭਾਜਪਾ ਵਿੱਚ ਸ਼ਾਮਲ ਕਰ ਲਿਆ ਹੈ।

ਕਾਂਗਰਸ ਅਤੇ ਭਾਜਪਾ ਦੋਵੇਂ ਪਾਰਟੀਆਂ ਇਸ ਵੇਲੇ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀਆਂ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਜੈ ਯਾਦਵ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅਜੈ ਯਾਦਵ ਨੇ ਕਿਹਾ ਕਿ ਕਾਂਗਰਸ ਦੇਸ਼ ਵਿਰੋਧੀ ਪਾਰਟੀ ਹੈ ਅਤੇ ਕਾਂਗਰਸ ਨੇ ਮੈਨੂੰ ਨਹੀਂ ਕੱਢਿਆ ਸੀ ਪਰ ਮੈਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੱਛੜੀਆਂ ਸ਼੍ਰੇਣੀਆਂ ਦੀਆਂ ਅੱਖਾਂ ਵਿੱਚ ਧੂੜ ਸੁੱਟੀ ਹੈ।

Leave a Reply