ਨਵੀਂ ਦਿੱਲੀ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਰੇਲਵੇ ਬੋਰਡ ਦੇ ਮੈਂਬਰਾਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੇਲਵੇ ਬੋਰਡ ਦੇ ਮੈਂਬਰਾਂ ਨੇ ਮੰਤਰੀ ਨੂੰ ਰੇਲਵੇ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਭਾਰਤੀ ਰੇਲਵੇ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਨੂੰ ਸਾਕਾਰ ਕਰਨ ਅਤੇ ਭਾਰਤੀ ਰੇਲਵੇ ਨੂੰ ਵਿਸ਼ਵ ਦੇ ਸਰਵੋਤਮ ਰੇਲਵੇ ਵਿੱਚ ਬਦਲਣ ਲਈ ਸਮੂਹਿਕ ਤੌਰ ‘ਤੇ ਇੱਕ ਟੀਮ ਵਜੋਂ ਕੰਮ ਕਰਨ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਰੇਲਵੇ ਆਮ ਲੋਕਾਂ ਲਈ ਆਵਾਜਾਈ ਦਾ ਇੱਕ ਸੁਵਿਧਾਜਨਕ ਸਾਧਨ ਹੈ। ਭਾਰਤੀ ਰੇਲਵੇ ਨੂੰ ਸਾਰੇ ਵਰਗਾਂ, ਖਾਸ ਕਰਕੇ ਗਰੀਬਾਂ ਦੀ ਸਹੂਲਤ ਲਈ ਸਾਰੇ ਯਤਨ ਕਰਨੇ ਚਾਹੀਦੇ ਹਨ, ਤਾਂ ਜੋ ਉਹ ਵੀ ਰੇਲਵੇ ਦੁਆਰਾ ਸਫ਼ਰ ਕਰ ਸਕਣ।

Leave a Reply