ਪੱਛਮੀ ਬੰਗਾਲ : ਆਈ.ਪੀ.ਐਸ ਅਧਿਕਾਰੀ ਰਾਜੀਵ ਕੁਮਾਰ (IPS officer Rajeev Kumar) ਨੂੰ ਇੱਕ ਵਾਰ ਫਿਰ ਪੱਛਮੀ ਬੰਗਾਲ (West Bengal) ਦਾ ਡੀ.ਜੀ.ਪੀ ਨਿਯੁਕਤ ਕੀਤਾ ਗਿਆ ਹੈ। ਦਰਅਸਲ, ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਰਾਜੀਵ ਕੁਮਾਰ ਦਾ ਤਬਾਦਲਾ ਕਰ ਦਿੱਤਾ ਸੀ। ਦੱਸ ਦੇਈਏ ਕਿ ਭਾਜਪਾ ਨੇ ਰਾਜੀਵ ਕੁਮਾਰ ‘ਤੇ ਮਮਤਾ ਸਰਕਾਰ ਲਈ ਕੰਮ ਕਰਨ ਦਾ ਦੋਸ਼ ਲਗਾਇਆ ਸੀ। ਸੰਦੇਸ਼ਖੇੜੀ ਘਟਨਾ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾਵਾਂ ਨੇ ਡੀ.ਜੀ.ਪੀ ਰਾਜੀਵ ਕੁਮਾਰ ‘ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਚੋਣ ਕਮਿਸ਼ਨ ਤੋਂ ਉਨ੍ਹਾਂ ਨੂੰ ਡੀ.ਜੀ.ਪੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਹਟਾਏ ਜਾਣ ਦੇ ਕਰੀਬ ਡੇਢ ਮਹੀਨੇ ਬਾਅਦ ਰਾਜੀਵ ਕੁਮਾਰ ਨੂੰ ਇੱਕ ਵਾਰ ਫਿਰ ਪੱਛਮੀ ਬੰਗਾਲ ਦਾ ਡੀ.ਜੀ.ਪੀ ਨਿਯੁਕਤ ਕੀਤਾ ਗਿਆ ਹੈ।

Leave a Reply