ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ (A Terrible Road Accident) ਵਾਪਰਿਆ। ਇੱਥੇ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ। ਇਸ ਦੇ ਨਾਲ ਹੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਿਲ੍ਹਾ ਹਸਪਤਾਲ ‘ਚ ਚੱਲ ਰਿਹਾ ਹੈ ਜ਼ਖਮੀਆਂ ਦਾ ਇਲਾਜ 
ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ 4:30 ਵਜੇ ਮਿਲਕ ਰਾਮਪੁਰ ਨੈਸ਼ਨਲ ਹਾਈਵੇ ‘ਤੇ ਭੈਰਵ ਬਾਬਾ ਮੰਦਰ ਨੇੜੇ ਵਾਪਰਿਆ। ਇੱਥੇ ਅੱਜ ਸਵੇਰੇ ਇੱਕ ਰੋਡਵੇਜ਼ ਅਤੇ ਇੱਕ ਪ੍ਰਾਈਵੇਟ ਬੱਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। 50 ਯਾਤਰੀ ਜ਼ਖਮੀ ਹੋ ਗਏ। ਗੰਭੀਰ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਹੋਰ ਜ਼ਖ਼ਮੀ ਮਿਲਕ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗਲਤ ਦਿਸ਼ਾ ਤੋਂ ਆ ਰਹੀ ਸੀ ਬੱਸ 
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਡੀ.ਐਮ, ਐਸ.ਪੀ ਅਤੇ ਸੀ.ਓ ਮੌਕੇ ‘ਤੇ ਪਹੁੰਚੇ ਅਤੇ ਜਾਇਜ਼ਾ ਲਿਆ। ਡੀ.ਐਮ ਨੇ ਦੱਸਿਆ ਕਿ ਪ੍ਰਾਈਵੇਟ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪ੍ਰਾਈਵੇਟ ਬੱਸ ਸ਼ਰਾਵਸਤੀ ਜਾ ਰਹੀ ਸੀ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਨੌਂ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਫਿਲਹਾਲ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

Leave a Reply