ਰਾਸ਼ਨ ਕਾਰਡ ਧਾਰਕਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
By admin / January 24, 2024 / No Comments / Punjabi News
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਸੀਐਮ ਮਾਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜ ਰਹੀ ਹੈ। ਉਨ੍ਹਾਂ ਇਕ ਵਾਰ ਫਿਰ ਕਿਹਾ ਕਿ ਪੰਜਾਬ ਹੀਰੋ ਬਣੇਗਾ, ਇਸ ਵਾਰ 13-0 ਨਾਲ ‘ਆਪ’ ਇਕੱਲੇ ਮੈਦਾਨ ‘ਚ ਉਤਰੇਗੀ ਅਤੇ ਜਿੱਤ ਦਿਖਾਏਗੀ |
ਰਾਸ਼ਨ ਕਾਰਡ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ
ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ ਆਈ ਹੈ। ਰਾਸ਼ਨ ਕਾਰਡ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਸੁਣਾਇਆ ਹੈ।ਸੀਐਮ ਮਾਨ ਨੇ ਕਿਹਾ ਕਿ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕੀਤਾ ਜਾਵੇਗਾ, ਯਾਨੀ ਕਿ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਇਸ ਤਹਿਤ ਸਾਰੇ ਘਰਾਂ ਤੱਕ ਰਾਸ਼ਨ ਪਹੁੰਚ ਜਾਵੇਗਾ। ਪੰਜਾਬ ਸਰਕਾਰ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਕਰਨ ਜਾ ਰਹੀ ਹੈ। ਹੁਣ ਪੰਜਾਬ ਵਿੱਚ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।