ਜੰਮੂ-ਕਸ਼ਮੀਰ: ਲੋਕ ਸਭਾ ਚੋਣਾਂ (The Lok Sabha Elections) ਦੇ ਮੱਦੇਨਜ਼ਰ ਕਾਂਗਰਸ ਨੇਤਾ ਰਾਹੁਲ ਗਾਂਧੀ (Congress Leader Rahul Gandhi) ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 2 ਦਿਨਾਂ ਲਈ ਜੰਮੂ-ਕਸ਼ਮੀਰ ਦਾ ਦੌਰਾ ਕਰਨਾ ਸੀ, ਪਰ ਹੁਣ ਸੂਚਨਾ ਮਿਲੀ ਹੈ ਕਿ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਅਤੇ ਖੜਗੇ ਨੇ ਅੱਜ ਯਾਨੀ 21 ਅਗਸਤ ਨੂੰ ਦੁਪਹਿਰ ਬਾਅਦ ਜੰਮੂ ਪਹੁੰਚਣਾ ਸੀ। ਇਸ ਤੋਂ ਬਾਅਦ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨੀਆਂ ਸਨ ਤੇ ਭਲਕੇ ਵੀਰਵਾਰ ਨੂੰ ਸ੍ਰੀਨਗਰ ਜਾਣਾ ਸੀ। ਹੁਣ ਸੂਚਨਾ ਮਿਲੀ ਹੈ ਕਿ ਇਸ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਕਾਂਗਰਸ ਦੀਆਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਦੌਰਾ ਬਹੁਤ ਅਹਿਮ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਰਾਹੁਲ ਗਾਂਧੀ ਅਗਲੇ ਦੌਰੇ ‘ਤੇ ਆਉਣਗੇ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ 3 ਪੜਾਵਾਂ ‘ਚ ਹੋਣਗੀਆਂ। 90 ਮੈਂਬਰੀ ਵਿਧਾਨ ਸਭਾ ਲਈ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕੀਤੇ ਜਾਣ ਤੋਂ ਬਾਅਦ ਲਗਭਗ ਇੱਕ ਦਹਾਕੇ ਵਿੱਚ ਪਹਿਲੀ ਵਾਰ ਇਸ ਸਾਬਕਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਜੰਮੂ-ਕਸ਼ਮੀਰ ‘ਚ ਪਹਿਲੇ ਪੜਾਅ ‘ਚ 24 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਦਕਿ ਦੂਜੇ ਅਤੇ ਤੀਜੇ ਪੜਾਅ ‘ਚ ਕ੍ਰਮਵਾਰ 26 ਅਤੇ 40 ਸੀਟਾਂ ‘ਤੇ ਵੋਟਿੰਗ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਨਵੰਬਰ-ਦਸੰਬਰ 2014 ਵਿੱਚ 5 ਪੜਾਵਾਂ ਵਿੱਚ ਹੋਈਆਂ ਸਨ। ਉਦੋਂ ਇਹ ਰਾਜ ਸੀ ਅਤੇ ਲੱਦਾਖ ਇਸ ਦਾ ਹਿੱਸਾ ਸੀ।

Leave a Reply