ਸੁਲਤਾਨਪੁਰ : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਖ਼ਿਲਾਫ਼ ਟਿੱਪਣੀ ਕਰਨ ‘ਤੇ ਦਾਇਰ ਮਾਣਹਾਨੀ ਮਾਮਲੇ ‘ਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਦੇ ਐਡਵੋਕੇਟ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਰਾਹੁਲ ਸੰਸਦ ਮੈਂਬਰ-ਵਿਧਾਇਕ ਅਦਾਲਤ ਦੇ ਜੱਜ ਯੋਗੇਸ਼ ਯਾਦਵ ਦੇ ਸਾਹਮਣੇ ਪੇਸ਼ ਹੋਏ ਅਤੇ ‘ਬੇਲ ਬਾਂਡ’ ਭਰਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਕਾਂਗਰਸ ਦੀ ‘ਭਾਰਤ ਜੋੜੇ ਨਿਆਏ ਯਾਤਰਾ’ ਦੇ ਅਧੀਨ ਆਪਣੇ ਸਾਬਕਾ ਸੰਸਦੀ ਖੇਤਰ ਅਮੇਠੀ ‘ਚ ਰਾਹੁਲ ਗਾਂਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ‘ਚ ਪੇਸ਼ ਹੋਣ ਲਈ ਪਹੁੰਚੇ। ਅਦਾਲਤ ਨੇ ‘ਬੇਲ ਬਾਂਡ’ ਭਰਨ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਖ਼ਿਲਾਫ਼ ਚਾਰ ਅਗਸਤ 2018 ਨੂੰ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਵਾਇਆ ਸੀ। ਇਸ ‘ਚ ਦੋਸ਼ ਲਗਾਇਆ ਕਿ 8 ਮਈ 2018 ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬੈਂਗਲੁਰੂ ‘ਚ ਆਯੋਜਿਤ ਇਕ ਪੱਤਰਕਾਰ ਸੰਮੇਲਨ ‘ਚ ਰਾਹੁਲ ਨੇ ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਮੌਜੂਦਾ ਕੇਂਦਰੀ ਗ੍ਰਹਿ ਮੰਤਰੀ ਨੂੰ ਕਤਲ ਦਾ ‘ਦੋਸ਼ੀ’ ਕਿਹਾ ਸੀ।

Leave a Reply