ਨਵੀਂ ਦਿੱਲੀ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਪਹਿਲਗਾਮ ‘ਚ ਹੋਏ ਹਮਲੇ ਵਿੱਚ ਮਾਰੇ ਗਏ 26 ਲੋਕਾਂ ਦੀ ਮੌਤ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਘਿਨਾਉਣੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਦੋਵਾਂ ਆਗੂਆਂ ਨੇ ਭਾਰਤ ਅਤੇ ਰੂਸ ਵਿਚਕਾਰ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਵਿਦੇਸ਼ ਮੰਤਰਾਲੇ ਦਾ ਬਿਆਨ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿ ਖਿਆ, ‘ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਨਿਰਦੋਸ਼ ਲੋਕਾਂ ਦੀ ਮੌਤ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਘਿਨਾਉਣੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਦੋਵਾਂ ਆਗੂਆਂ ਨੇ ਭਾਰਤ ਅਤੇ ਰੂਸ ਵਿਚਕਾਰ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪੁਤਿਨ ਨੂੰ ਵਿਜੇ ਦਿਵਸ ਦੀ 80ਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ ਅਤੇ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਹੋਣ ਵਾਲੇ ਸਾਲਾਨਾ ਸੰਮੇਲਨ ਲਈ ਸੱਦਾ ਦਿੱਤਾ।
ਰਾਜਨਾਥ ਸਿੰਘ ਨਹੀਂ ਜਾਣਗੇ ਰੂਸ
ਪਹਿਲਗਾਮ ਵਿੱਚ ਹੋਏ ਹਾਲ ਹੀ ਦੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 9 ਮਈ ਨੂੰ ਮਾਸਕੋ ਵਿੱਚ ਹੋਣ ਵਾਲੇ ਵਿਜੇ ਦਿਵਸ ਦੇ 80ਵੇਂ ਵਰ੍ਹੇਗੰਢ ਸਮਾਰੋਹ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਹਿਲਾਂ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਵਿੱਚ ਵਿਜੇ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣਗੇ। ਹਾਲਾਂਕਿ ਉਨ੍ਹਾਂ ਦੀ ਗੈਰਹਾਜ਼ਰੀ ਪਿੱਛੇ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ ਸੀ, ਪਰ ਮੰਨਿਆ ਜਾ ਰਿਹਾ ਹੈ ਕਿ ਇਹ ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ ਦੇ ਕਾਰਨ ਹੈ।
ਰੱਖਿਆ ਸਕੱਤਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ ਸਿੰਘ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤੋਂ ਇਕ ਦਿਨ ਬਾਅਦ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੁਰੱਖਿਆ ਸਥਿਤੀ ‘ਤੇ ਚਰਚਾ ਕੀਤੀ ਹੈ।
The post ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਸਖ਼ਤ ਨਿੰਦਾ , ਅੱਤਵਾਦ ਵਿਰੁੱਧ ਲੜਾਈ ‘ਚ ਭਾਰਤ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ appeared first on TimeTv.
Leave a Reply