November 5, 2024

ਰੇਲਵੇ ਬੋਰਡ ਨੇ ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ ਟਰੇਨਾਂ ਚਲਾਉਣ ਦਾ ਕੀਤਾ ਫ਼ੈਸਲਾ

category – The Punjab Bani

ਚੰਡੀਗੜ੍ਹ: ਦੀਵਾਲੀ ਅਤੇ ਛਠ ਪੂਜਾ ਦੇ ਮੱਦੇਨਜ਼ਰ ਰੇਲਵੇ ਬੋਰਡ ਨੇ ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ ਰੇਲ ਗੱਡੀਆਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਚੰਡੀਗੜ੍ਹ ਤੋਂ ਗੋਰਖਪੁਰ ਅਤੇ ਚੰਡੀਗੜ੍ਹ ਤੋਂ ਵਾਰਾਣਸੀ ਵਿਚਕਾਰ 24 ਅਕਤੂਬਰ ਤੋਂ 17 ਨਵੰਬਰ ਤੱਕ ਚੱਲਣਗੀਆਂ, ਜੋ ਹਫ਼ਤੇ ਵਿੱਚ ਇੱਕ ਵਾਰ ਚੱਲਣਗੀਆਂ। ਰੇਲਵੇ ਨੇ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ-ਗੋਰਖਪੁਰ ਸਪੈਸ਼ਲ: ਇਹ ਟਰੇਨ ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਗਲੀ, ਆਲਮਨਗਰ, ਲਖਨਊ, ਬਾਰਾਬੰਕੀ, ਗੌਂਡਾ, ਬਸਤੀ ਰਾਹੀਂ ਗੋਰਖਪੁਰ ਜਾਵੇਗੀ। ਚੰਡੀਗੜ੍ਹ ਤੋਂ ਹਰ ਵੀਰਵਾਰ ਰਾਤ 11:15 ਵਜੇ ਟਰੇਨ ਨੰਬਰ 04518 ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ਾਮ 6:20 ਵਜੇ ਗੋਰਖਪੁਰ ਪਹੁੰਚੇਗੀ। ਇਸ ਦੇ ਬਦਲੇ ਇਹ ਗੋਰਖਪੁਰ ਤੋਂ ਹਰ ਸ਼ੁੱਕਰਵਾਰ ਰਾਤ 11:05 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਦੁਪਹਿਰ 2:10 ਵਜੇ ਚੰਡੀਗੜ੍ਹ ਪਹੁੰਚੇਗੀ।

ਚੰਡੀਗੜ੍ਹ-ਵਾਰਾਨਸੀ ਸਪੈਸ਼ਲ
ਇਹ ਟਰੇਨ ਅੰਬਾਲਾ ਕੈਟ, ਯਮੁਨਾਨਗਰ, ਜਗਾਧਰੀ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਆਲਮਨਗਰ, ਲਖਨਊ, ਰਾਏ ਬਰੇਲੀ, ਮਾਂ ਬੇਲਾ ਦੇਵੀ ਧਾਮ ਪ੍ਰਤਾਪਗੜ੍ਹ ਹੁੰਦੇ ਹੋਏ ਵਾਰਾਣਸੀ ਜਾਵੇਗੀ। ਟਰੇਨ ਨੰਬਰ 04212 ਚੰਡੀਗੜ੍ਹ ਤੋਂ ਹਰ ਐਤਵਾਰ ਸਵੇਰੇ 9:30 ਵਜੇ ਰਵਾਨਾ ਹੋਵੇਗੀ ਅਤੇ ਅਗਲੀ ਰਾਤ 1:20 ਵਜੇ ਵਾਰਾਣਸੀ ਪਹੁੰਚੇਗੀ। ਟਰੇਨ ਨੰਬਰ 04211 ਵਾਰਾਣਸੀ ਤੋਂ ਹਰ ਸ਼ਨੀਵਾਰ ਦੁਪਹਿਰ 2:50 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 7:45 ਵਜੇ ਚੰਡੀਗੜ੍ਹ ਪਹੁੰਚੇਗੀ।

6 ਟਰੇਨਾਂ 1 ਦਸੰਬਰ ਤੋਂ ਤਿੰਨ ਮਹੀਨਿਆਂ ਲਈ ਬੰਦ
ਰੇਲਵੇ ਨੇ ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਨੂੰ ਤਿੰਨ ਮਹੀਨਿਆਂ ਲਈ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਟਰੇਨਾਂ 1 ਦਸੰਬਰ ਤੋਂ 1 ਮਾਰਚ, 2025 ਤੱਕ ਰੱਦ ਰਹਿਣਗੀਆਂ। ਧੁੰਦ ਅਤੇ ਕੋਹਰੇ ਨੂੰ ਦੇਖਦੇ ਹੋਏ ਕਰੀਬ 4 ਮਹੀਨੇ ਪਹਿਲਾਂ ਇਨ੍ਹਾਂ ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਨਾਲ ਹੀ ਟਰੇਨਾਂ ਦੀ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।

By admin

Related Post

Leave a Reply