ਰੋਡ ਸੇਫਟੀ ਫੋਰਸ ਤੇ ਫਰਿਸ਼ਤੇ ਸਕੀਮ ਨੂੰ ਇਕੱਠੇ ਇਸ ਦਿਨ ਕੀਤਾ ਜਾਵੇਗਾ ਸ਼ੁਰੂ
By admin / January 24, 2024 / No Comments / Punjabi News
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਕਈ ਵੱਡੇ ਐਲਾਨ ਕੀਤੇ।
ਇਸ ਦੌਰਾਨ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ। ਸੜਕ ਹਾਦਸਿਆਂ ਵਿੱਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਪੰਜਾਬ ਅਜਿਹਾ ਪਹਿਲਾ ਸੂਬਾ ਹੋਵੇਗਾ ਜਿੱਥੇ ਰੋਡ ਸੇਫਟੀ ਫੋਰਸ ਤਾਇਨਾਤ ਕੀਤੀ ਜਾਵੇਗੀ। ਇਸ ਯੋਜਨਾ ਦੀ ਸ਼ੁਰੂਆਤ 27 ਜਨਵਰੀ ਨੂੰ ਪੀ.ਏ.ਪੀ ਗਰਾਊਂਡ ਵਿਖੇ ਕੀਤੀ ਜਾਵੇਗੀ।
ਰੋਡ ਸੇਫਟੀ ਫੋਰਸ (SSF) ਕੋਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਵਾਹਨ ਹੋਣਗੇ। ਫੋਰਸ ਵਾਹਨਾਂ ਵਿੱਚ ਗੈਸ ਟੈਂਕ ਅਤੇ ਫਸਟ ਏਡ ਆਈਟਮਾਂ ਵੀ ਹੋਣਗੀਆਂ। ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਹਰ ਰੋਜ਼ ਸੜਕ ਹਾਦਸੇ ਵਾਪਰ ਰਹੇ ਹਨ, ਕਈ ਕੀਮਤੀ ਜਾਨਾਂ ਜਾ ਰਹੀਆਂ ਹਨ। ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਨੂੰ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਮਰੀਜ਼ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ।