ਲੁਧਿਆਣਾ : ਨੈਸ਼ਨਲ ਹਾਈਵੇ (The National Highway) ‘ਤੇ ਸਥਿਤ ਭਾਰਤ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ (Ladoval Toll Plaza) ‘ਤੇ ਪਿਛਲੇ 6 ਦਿਨਾਂ ਤੋਂ ਕਿਸਾਨ ਯੂਨੀਅਨ ਆਰਗੇਨਾਈਜ਼ੇਸ਼ਨ (The Kisan Union Organization) ਨੇ ਅਣਮਿੱਥੇ ਸਮੇਂ ਲਈ ਟੋਲ ਪਲਾਜ਼ਾ ‘ਤੇ ਧਰਨਾ ਲਗਾ ਕੇ ਅਪਣਾ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ।

ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਐਲਾਨ ਕੀਤਾ ਕਿ ਜੇਕਰ 30 ਜੂਨ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 30 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਵੱਲੋਂ ਵੱਖ-ਵੱਖ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਟੋਲ ਪਲਾਜ਼ਾ ‘ਤੇ ਵੱਡੇ ਪੱਧਰ ‘ਤੇ ਇਕੱਠੇ ਹੋਣਗੇ।

ਇਸ ਤੋਂ ਬਾਅਦ 30 ਜੂਨ ਨੂੰ ਟੋਲ ਪਲਾਜ਼ਾ ਨੂੰ ਪੱਕੇ ਤੌਰ ‘ਤੇ ਬੰਦ ਕਰਕੇ ਤਾਲਾ ਲਗਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ‘ਤੇ ਡਰਾਈਵਰਾਂ ਨੂੰ ਮੁਫ਼ਤ ‘ਚ ਉਤਾਰਿਆ ਜਾ ਰਿਹਾ ਹੈ ਅਤੇ ਭਵਿੱਖ ‘ਚ ਵੀ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ ।

Leave a Reply