November 5, 2024

ਲੀਚੀ ਉਤਪਾਦਨ ਸਬੰਧੀ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ : ਮੰਤਰੀ ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਹੋਰ ਪ੍ਰਾਪਤੀ ਕਰਦਿਆਂ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਪਹਿਲੀ ਵਾਰ ਇੰਗਲੈਂਡ (UK) ਨੂੰ ਲੀਚੀ ਦੀ ਬਰਾਮਦ ਸ਼ੁਰੂ ਕੀਤੀ ਹੈ। ਬਾਗਬਾਨੀ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (APDA) ਦੇ ਸਹਿਯੋਗ ਨਾਲ ਬਾਗਬਾਨੀ ਵਿਭਾਗ ਦੁਆਰਾ ਨਿਰਯਾਤ ਕੀਤੀ ਗਈ ਲੀਚੀ ਦੀ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ, ਜਿਸ ਵਿੱਚ ਲਗਭਗ 13,000 ਮੀਟ੍ਰਿਕ ਟਨ ਦਾ ਉਤਪਾਦਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੌਸਮ ਅਨੁਕੂਲ ਹੋਣ ਕਾਰਨ ਇੱਥੇ ਪੈਦਾ ਹੋਣ ਵਾਲੀ ਲੀਚੀ ਦਾ ਰੰਗ ਕੁਦਰਤੀ ਤੌਰ ’ਤੇ ਗੂੜ੍ਹਾ ਲਾਲ ਹੁੰਦਾ ਹੈ ਅਤੇ ਮਿਠਾਸ ਵੀ ਦੂਜੇ ਰਾਜਾਂ ਦੇ ਮੁਕਾਬਲੇ ਵਧੀਆ ਹੁੰਦੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (UK) ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਨਾਲ ਲੀਚੀ ਉਤਪਾਦਕ ਬਰਾਮਦ ਕਰਕੇ ਵੱਧ ਮੁਨਾਫ਼ਾ ਕਮਾ ਸਕਣਗੇ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਗਬਾਨੀ ਵਿਭਾਗ ਅਤੇ ਏਪੀਡਾ ਦੇ ਸਹਿਯੋਗ ਨਾਲ ਹੋਰ ਬਾਗਬਾਨੀ ਫਸਲਾਂ ਦੀ ਬਰਾਮਦ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਅੰਮ੍ਰਿਤਸਰ ਤੋਂ ਇੰਗਲੈਂਡ ਨੂੰ ਨਿਰਯਾਤ ਲਈ ਭੇਜੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਫਲ ਅਹਿਮ ਵਿਦੇਸ਼ੀ ਮੰਡੀਆਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨਗੇ ਅਤੇ ਲੀਚੀ ਉਤਪਾਦਕਾਂ ਨੂੰ ਕੌਮਾਂਤਰੀ ਪੱਧਰ ’ਤੇ ਮਾਨਤਾ ਮਿਲੇਗੀ।

By admin

Related Post

Leave a Reply