ਲੁਧਿਆਣਾ : ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ (Ludhiana Petroleum Dealers Association) ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਰੇ 408 ਪੈਟਰੋਲ ਪੰਪ ਐਤਵਾਰ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸ਼ਹਿਰੀ ਖੇਤਰਾਂ ਜਿਵੇਂ ਜਗਰਾਉਂ, ਰਾਏਕੋਟ ਮੁੱਲਾਪੁਰ, ਸੁਧਾਰ, ਖੰਨਾ, ਦੋਰਾਹਾ, ਸਮਰਾਲਾ ਆਦਿ ਖੇਤਰਾਂ ਵਿੱਚ ਪੈਂਦੇ ਸਾਰੇ 408 ਪੈਟਰੋਲ ਪੰਪ ਐਤਵਾਰ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੇ। ਇਸ ਦੌਰਾਨ ਹਰੇਕ ਪੈਟਰੋਲ ਪੰਪ ’ਤੇ ਸਿਰਫ਼ ਇੱਕ ਮੁਲਾਜ਼ਮ ਤਾਇਨਾਤ ਰਹੇਗਾ, ਜੋ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਪੈਟਰੋਲ ਐਂਬੂਲੈਂਸ, ਫਾਇਰ ਬ੍ਰਿਗੇਡ, ਫੌਜੀ ਵਾਹਨਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਗੱਡੀਆਂ ਵਿੱਚ ਤੇਲ ਭਰਨ ਦੀਆਂ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਤੇਲ ਕੰਪਨੀਆਂ ਅਤੇ ਕੇਂਦਰ ਦੀ ਮੋਦੀ ਸਰਕਾਰ ਪੈਟਰੋਲੀਅਮ ਵਪਾਰੀਆਂ ਦੇ ਹੱਕਾਂ ਦੀ ਰਾਖੀ ਲਈ ਯੋਗ ਕਦਮ ਨਹੀਂ ਚੁੱਕਦੀ, ਡੀਲਰ ਭਾਈਚਾਰੇ ਨੂੰ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਮਿਲਣ ਵਾਲੇ ਕਮਿਸ਼ਨ ਦੀ ਰਕਮ ‘ਚ ਕੋਈ ਵਾਧਾ ਨਹੀਂ ਕੀਤਾ ਜਾਦਾਂ ਹੈ। ਉਦੋਂ ਤੱਕ ਡੀਲਰ ਭਾਈਚਾਰਾ ਪੈਟਰੋਲੀਅਮ ਵਪਾਰੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਤੋਂ ਕੇਂਦਰ ਸਰਕਾਰ ਵੱਲੋਂ

ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਤੋਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ’ਤੇ ਪੈਟਰੋਲੀਅਮ ਡੀਲਰਾਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਦੀ ਰਕਮ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।

ਦੀ ਵਿਕਰੀ ‘ਤੇ ਪੈਟਰੋਲੀਅਮ ਡੀਲਰਾਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਦੀ ਰਕਮ ‘ਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਇਨ੍ਹਾਂ 8 ਸਾਲਾਂ ਦੌਰਾਨ ਬੇਕਾਬੂ ਹੋਈ ਮਹਿੰਗਾਈ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ | ਜਿਸ ਨਾਲ ਪੈਟਰੋਲ ਪੰਪ ਡੀਲਰਾਂ ਦੇ ਖਰਚੇ ਸਮੇਤ ਹੋਰ ਸਾਰੇ ਖਰਚੇ 2 ਗੁਣਾ ਵੱਧ ਗਏ ਹਨ। ਅਜਿਹੇ ਵਿੱਚ ਤੇਲ ਕੰਪਨੀਆਂ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਦਾ ਸੰਤਾਪ ਭੋਗ ਰਹੇ ਪੈਟਰੋਲੀਅਮ ਕਾਰੋਬਾਰੀਆਂ ਨੇ ਪੈਟਰੋਲ ਪੰਪਾਂ ਦੇ ਖਰਚੇ ਘਟਾਉਣ ਲਈ 18 ਅਗਸਤ ਤੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦੀ ਨੀਤੀ ਅਪਣਾਈ ਹੈ।

Leave a Reply