ਪੰਜਾਬ : ਲੁਧਿਆਣਾ (Ludhiana) ਦੇ ਈਸ਼ਰ ਨਗਰ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਉਥੇ ਇਕ ਖਾਲੀ ਪਲਾਟ ‘ਚ ਕਾਰ ‘ਚੋਂ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ‘ਚ ਮਿਲਿਆ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਅਕਤੀ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਬੇਹੋਸ਼ੀ ਦੀ ਹਾਲਤ ‘ਚ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਵਿਵੇਕ ਦੱਤ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਉਹ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਨਾਲ ਰਹਿੰਦਾ ਸੀ। ਉਹ ਪਿਛਲੇ ਕਈ ਦਿਨਾਂ ਤੋਂ ਕੰਮ ‘ਤੇ ਨਹੀਂ ਗਿਆ।ਚਾਚੇ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਇੰਜੀਨੀਅਰ ਹੈ। ਉਹ ਕਾਫੀ ਸਮੇਂ ਤੋਂ ਵਿਵੇਕ ਦੀ ਭਾਲ ਕਰ ਰਿਹਾ ਸੀ ਪਰ ਉਹ ਨਹੀਂ ਮਿਿਲਆ। ਇਸ ਸਮੇਂ ਏ.ਐਸ.ਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਮਿਲੀ ਹੈ। ਮਾਮਲਾ ਉਨ੍ਹਾਂ ਤੱਕ ਪਹੁੰਚਦੇ ਹੀ ਉਹ ਅਗਲੀ ਕਾਰਵਾਈ ਕਰੇਗੀ।

Leave a Reply