ਲੁਧਿਆਣਾ: ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਮਿੰਨੀ ਸਕੱਤਰੇਤ ਵਿੱਚ ਹੜਕੰਪ ਮਚ ਗਿਆ। ਧਮਕੀ ਤੋਂ ਬਾਅਦ, ਉੱਥੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਅੱਜ ਕੰਮਕਾਜੀ ਦਿਨ ਹੋਣ ਕਰਕੇ, ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਲਈ ਦਫ਼ਤਰ ਪਹੁੰਚੇ ਹੋਏ ਸਨ। ਸਾਵਧਾਨੀ ਦੇ ਤੌਰ ‘ਤੇ, ਭਾਰੀ ਪੁਲਿਸ ਫੋਰਸ, ਬੰਬ ਨਿਰੋਧਕ ਦਸਤਾ, ਡੋਗ ਸਕਰਾਡ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਹਰੇਕ ਕਮਰੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਜਾਂਚ ਜਾਰੀ ਹੈ।
The post ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ appeared first on TimeTv.
Leave a Reply