ਲੁਧਿਆਣਾ : ਲੁਧਿਆਣਾ (Ludhiana) ਦੇ ਸਿਵਲ ਲਾਈਨ ਸਤਿਸੰਗ ਰੋਡ ‘ਤੇ ਸਥਿਤ ਢਾਈ ਮੰਜ਼ਿਲਾ ਸ਼ੋਅਰੂਮ ‘ਚ ਭਿਆਨਕ ਅੱਗ ਲੱਗ ਗਈ।ਜਾਣਕਾਰੀ ਅਨੁਸਾਰ ਉਕਤ ਸ਼ੋਅਰੂਮ ‘ਚ ਚਮੜੇ ਦੇ ਬੈਗ, ਪਰਸ ਅਤੇ ਸਕੂਲੀ ਬੈਗ ਆਦਿ ਪਏ ਸਨ, ਜੋ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਅੱਗ ਸਵੇਰੇ 5.30 ਵਜੇ ਦੇ ਕਰੀਬ ਲੱਗੀ ਦੱਸੀ ਜਾ ਰਹੀ ਹੈ। ਮੌਕੇ ‘ਤੇ ਕਰੀਬ 20-22 ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ‘ਚ ਜੁਟੀਆਂ ਹੋਈਆਂ ਸਨ, ਜਿਨ੍ਹਾਂ ਨੇ ਬੜੀ ਮੁਸ਼ੱਕਤ ਨਾਲ ਕਾਬੂ ਪਾਇਆ। ਚਸ਼ਮਦੀਦਾਂ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ।

ਦੁਕਾਨ ਮਾਲਕ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗੁਆਂਢੀ ਨੇ ਫੋਨ ਕਰਕੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਂਚ ‘ਚ ਕਰੀਬ 1 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਫਿਲਹਾਲ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply