November 5, 2024

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਮਤਾ ਬੈਨਰਜੀ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ (Asha workers and Anganwadi workers) ਦੀਆਂ ਤਨਖਾਹਾਂ ਨੂੰ ਲੈ ਕੇ ਵੱਡਾ ਐਲਾਨ ਹੋਇਆ ਹੈ। ਮਮਤਾ ਬੈਨਰਜੀ (Mamata Banerjee) ਨੇ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਧਾ ਕੇ ਉਨ੍ਹਾਂ ਨੂੰ ਖੁਸ਼ਖਬਰੀ ਦਿੱਤੀ ਹੈ। ਟੀਐਮਸੀ ਸੁਪਰੀਮੋ ਮਮਤਾ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਿੱਚ ਅਪ੍ਰੈਲ ਤੋਂ 750 ਰੁਪਏ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਮਮਤਾ ਬੈਨਰਜੀ ਨੇ ਅੱਜ ਕਿਹਾ, ਆਸ਼ਾ ਵਰਕਰਾਂ ਦੀ ਤਨਖਾਹ ਅਪ੍ਰੈਲ 2024 ਤੋਂ 750 ਰੁਪਏ ਵਧਾਈ ਗਈ ਹੈ। ਉਹ ਸਾਡਾ ਮਾਣ ਹਨ ਕਿਉਂਕਿ ਉਹ ਬਹੁਤ ਮਿਹਨਤ ਕਰਦੇ ਹਨ। ਉਹ ਹਰ ਮਾੜੇ ਸਮੇਂ ਵਿੱਚ ਸਾਡਾ ਸਾਥ ਦਿੰਦੇ ਹੈ। ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਅਪ੍ਰੈਲ ਤੋਂ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਿੱਚ ਵੀ 750 ਰੁਪਏ ਦਾ ਵਾਧਾ ਕੀਤਾ ਗਿਆ ਹੈ। ਆਂਗਣਵਾੜੀ ਸਹਾਇਕ ਯਾਨੀ ICDS ਸਹਾਇਕਾਂ ਨੂੰ ਲਗਭਗ 6,000 ਰੁਪਏ ਮਿਲਦੇ ਹਨ, ਉਨ੍ਹਾਂ ਦੀ ਤਨਖਾਹ 1 ਅਪ੍ਰੈਲ ਤੋਂ 500 ਰੁਪਏ ਵਧ ਜਾਵੇਗੀ। ਮੈਨੂੰ ਉਮੀਦ ਹੈ ਕਿ ਉਹ ਜ਼ਿੰਦਗੀ ਵਿਚ ਵਧੀਆ ਪ੍ਰਦਰਸ਼ਨ ਕਰਨਗੇ।

By admin

Related Post

Leave a Reply