November 5, 2024

ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ CM ਮਾਨ ਨੇ ਦਿੱਤਾ ਆਪਣਾ ਪ੍ਰਤੀਕਰਮ

ਮੋਹਾਲੀ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਪਣੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ (Dr. Gurpreet Kaur) ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਨ੍ਹਾਂ ਚੋਣਾਂ ‘ਤੇ ਨਜ਼ਰ ਮਾਰੀਏ ਤਾਂ ਪਿਛਲੀ ਵਾਰ ਮੈਂ ਇਕੱਲਾ ਸੀ ਅਤੇ 7.50 ਫੀਸਦੀ ਵੋਟਾਂ ਪਈਆਂ ਸਨ।

ਇਸ ਵਾਰ 3 ਸੰਸਦ ਮੈਂਬਰ ਹਨ ਅਤੇ ਵੋਟ ਪ੍ਰਤੀਸ਼ਤ 26.30 ਹੈ, ਜਦਕਿ ਕਾਂਗਰਸ 40% ਤੋਂ ਘੱਟ ਕੇ 26% ‘ਤੇ ਆ ਗਈ ਹੈ ਅਤੇ ਭਾਜਪਾ ਦਾ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਬਾਕੀ ਦੀ ਸਮੀਖਿਆ ਕਰ ਰਹੇ ਹਨ ਅਤੇ ਉਮੀਦਾਂ ਨੂੰ ਹਮੇਸ਼ਾ ਉੱਚਾ ਰੱਖਣਾ ਚਾਹੀਦਾ ਹੈ ਕਿਉਂਕਿ ਦੁਨੀਆ ਉਮੀਦ ‘ਤੇ ਬਣੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਮਾਲਕ ਜਨਤਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਕਾਫੀ ਲੰਬਾ ਸੀ, ਜਿਸ ਕਾਰਨ ਸਾਰੇ ਵਿਕਾਸ ਕਾਰਜ ਠੱਪ ਪਏ ਹਨ ਅਤੇ ਉਨ੍ਹਾਂ ਅਗਲੇ ਹੀ ਦਿਨ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਰੁਕੇ ਹੋਏ ਕੰਮਾਂ ਨੂੰ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਕਿਸੇ ਵੀ ਪੱਧਰ ’ਤੇ ਰੋਕਿਆ ਨਹੀਂ ਜਾਵੇਗਾ।

By admin

Related Post

Leave a Reply