ਪਟਿਆਲਾ: ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Praneet Kaur) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਉਹ ਚੋਣ ਲੜਦੇ ਹਨ ਤਾਂ ਉਹ ਪਟਿਆਲਾ ਤੋਂ ਹੀ ਚੋਣ ਲੜਨਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਂਡ ਹੀ ਲਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਲੋਕ ਸਭਾ ਚੋਣਾਂ ਲੜਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਂਡ ਕਰੇਗੀ ਕਿ ਕਿਸਨੂੰ ਟਿਕਟ ਦੇਣੀ ਹੈ । ਜਦੋਂ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਲੜਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਟਿਆਲਾ ਮੇਰਾ ਘਰ ਹੈ ਅਤੇ ਜੇਕਰ ਮੈਂ ਚੋਣ ਲੜਾਂਗੀ ਤਾਂ ਮੈਂ ਪਟਿਆਲਾ ਤੋਂ ਹੀ ਚੋਣ ਲੜਾਂਗੀ।

ਤੁਹਾਨੂੰ ਦੱਸ ਦੇਈਏ ਕਿ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਹੈ ਅਤੇ ਉਹ ਕੁਝ ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਈ ਹੈ। ਇਸ ਤੋਂ ਬਾਅਦ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਦੁਬਾਰਾ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।

Leave a Reply