ਲੋਕ ਸਭਾ ਚੋਣਾਂ ਨੂੰ ਲੈ ਕੇ AAP ਪਾਰਟੀ ਨੇ ਕੱਸੀ ਕਮਰ, ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ
By admin / April 5, 2024 / No Comments / Punjabi News
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ (Lok Sabha elections) ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਸੀ.ਐਮ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਸੰਸਦੀ ਹਲਕਿਆਂ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਰਣਨੀਤੀ ਤੈਅ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਹੋਏ।
ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਦੌਰਾਨ ਆਗਾਮੀ ਲੋਕ ਸਭਾ ਚੋਣਾਂ ਦੀ ਮੁਹਿੰਮ ਅਤੇ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮਾਨ ਨੇ ਸਮੂਹ ਵਿਧਾਇਕਾਂ ਨੂੰ ਹਦਾਇਤ ਕੀਤੀ ਕਿ ਉਹ ਪਾਰਟੀ ਵੱਲੋਂ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਦਾ ਜ਼ੋਰਦਾਰ ਪ੍ਰਚਾਰ ਕਰਨ ਤਾਂ ਜੋ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਰਣਨੀਤੀ ਬਣਾ ਰਹੇ ਹਨ। ਉਹ ਹਰ ਲੋਕ ਸਭਾ ਸੀਟ ਦੇ ਉਮੀਦਵਾਰਾਂ ਅਤੇ ਉਥੋਂ ਦੀਆਂ ਵਿਧਾਨ ਸਭਾ ਸੀਟਾਂ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਯੋਜਨਾਵਾਂ ਬਣਾ ਰਹੇ ਹਨ। ਪਾਰਟੀ ਹਰ ਸੀਟ ‘ਤੇ ਵੱਖ-ਵੱਖ ਮੁੱਦੇ ਉਠਾਏਗੀ।