ਜਲੰਧਰ : ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ।  ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ (Chief Minister Kejriwal) ਦੀ ਗ੍ਰਿਫ਼ਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦਿੱਲੀ ‘ਚ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੀ ਸ਼ਾਮਲ ਹੋਏ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਆਪਣੀ ਪ੍ਰਤੀਕਰਮ ਦਿੱਤਾ ਗਿਆ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ 117 ਵਿਧਾਨ ਸਭਾ ਸੀਟਾਂ ’ਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਹਨ, ਜਦੋਂਕਿ ਭਾਜਪਾ ਕੋਲ ਸਿਰਫ਼ 2 ਵਿਧਾਇਕ ਹਨ। ਇਸ ਲਈ ਭਾਜਪਾ ਨੂੰ ਪੰਜਾਬ ’ਚ ਲੋਕ ਸਭਾ ਚੋਣਾਂ ’ਚ ਜਿੱਤ ਹਾਸਲ ਕਰਨ ਦਾ ਸੁਪਨਾ ਛੱਡ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ 13-0 ਨਾਲ ਜਿੱਤੇਗੀ ਅਤੇ ਇਸ ਤੋਂ ਬਾਅਦ ਦਿੱਲੀ, ਗੁਜਰਾਤ ਅਤੇ ਕੁਰੂਕਸ਼ੇਤਰ ’ਚ ਵੀ ਜਿੱਤ ਹਾਸਲ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਨਾਲ ਨਫਰਤ ਕਰਦੀ ਹੈ ਪਰ ਪੰਜਾਬ ਉਹ ਸੂਬਾ ਹੈ ਜੋ ਪੂਰੇ ਦੇਸ਼ ਦਾ ਪੇਟ ਭਰਦਾ ਹੈ। ਆਮ ਆਦਮੀ ਪਾਰਟੀ ਹੁਣ ਛੋਟੀ ਪਾਰਟੀ ਨਹੀਂ ਰਹੀ। 10 ਸਾਲਾਂ ’ਚ ਇਹ ਕੌਮੀ ਪਾਰਟੀ ਬਣ ਚੁੱਕੀ ਹੈ। 10 ਸਾਲਾਂ ’ਚ ਸਾਡੀਆਂ 2 ਸੂਬਿਆਂ ’ਚ ਸਰਕਾਰਾਂ ਬਣੀਆਂ ਹਨ। ਸਾਡੇ ਕੋਲ ਰਾਜ ਸਭਾ ਦੇ 10 ਮੈਂਬਰ ਹਨ, ਜਦੋਂਕਿ ਇਕ ਲੋਕ ਸਭਾ ਦਾ ਮੈਂਬਰ ਵੀ ਹੈ।

ਗੁਜਰਾਤ ’ਚ ਸਾਡੇ ਕੋਲ 5 ਅਤੇ ਗੋਆ ਵਿਚ 2 ਵਿਧਾਇਕ ਹਨ। ਚੰਡੀਗੜ੍ਹ ਦੇ ਮੇਅਰ ਵੀ ਸਾਡੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਸ਼ਿਸ਼ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਉਭਰਨ ਤੋਂ ਰੋਕਿਆ ਜਾਵੇ। ਅਜਿਹਾ ਹੀ ਯਤਨ ਉਹ ਦਿੱਲੀ ’ਚ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਕੋਈ ਸਫ਼ਲਤਾ ਨਹੀਂ ਮਿਲੀ।

Leave a Reply