ਜਲੰਧਰ : ਲੋਕ ਸਭਾ ‘ਚ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸੁਨੀਲ ਜਾਖੜ ਨੇ ਟਿਪਣੀ ਕੀਤੀ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਬਾਹਰ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਸੀ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਲੈ ਕੇ ਪੰਜਾਬ ਕਾਂਗਰਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੇ ਮੁੱਦੇ ‘ਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਜਾਰੀ ਕਰਦਿਆਂ ਲਿਖਿਆ- ਰਾਜਨੀਤੀ ਛੱਡ ਕੇ ਪੰਜਾਬ ਦੀ ਸਾਰ ਲਓ, ਪੰਜਾਬ ਦੀ ਗੱਲ ਕਰਨੀ ਜ਼ਰੂਰੀ ਹੈ।

ਵੜਿੰਗ ਦੇ ਨਾਲ ਲੋਕ ਸਭਾ ਭਵਨ ਦੇ ਬਾਹਰ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਮੌਜੂਦ ਸਨ, ਜਿੱਥੇ ਉਨ੍ਹਾਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਅੱਗੇ ਕਿਹਾ-ਕਿਸਾਨਾਂ ਦੀ ਆਵਾਜ਼ ਕਿਸੇ ਨੇ ਨਹੀਂ ਉਠਾਈ। ਕੇਂਦਰ ਨੇ ਕਿਸਾਨਾਂ ਨੂੰ ਐਮਐਸਪੀ ਦਾ ਪੈਸਾ ਭੇਜਿਆ ਸੀ। ਪਰ ਉਹ ਪੈਸਾ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ‘ਆਪ’ ਨੇ ਦੋਸ਼ ਲਾਇਆ ਕਿ ਕੇਂਦਰ ਨੇ ਮਾਲ ਦੀ ਲਿਫ਼ਟਿੰਗ ਨਹੀਂ ਕਰਵਾਈ ਜਿਸ ਕਰਕੇ ਪੰਜਾਬ ਵਿੱਚ ਥਾਂ ਨਹੀਂ ਹੈ। ਪਰ ਕਿਸਾਨਾਂ ਨੇ ਖੁਦ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ 200 ਰੁਪਏ ਦਾ ਕੱਟ ਦੇ ਦਿੰਦੇ ਤਾਂ ਉਨ੍ਹਾਂ ਨੂੰ ਜਗ੍ਹਾ ਮਿਲ ਜਾਂਦੀ।

Leave a Reply